[patiala] - ਪੰਜਾਬ 'ਚ 1 ਸਾਲ ਦੌਰਾਨ ਹੋਈ 549 ਗਰਭਵਤੀ ਔਰਤਾਂ ਦੀ ਮੌਤ

  |   Patialanews

ਪਟਿਆਲਾ(ਬਿਊਰੋ)— ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਦੀ ਮੌਤ ਦਰ ਘਟਾਉਣ ਲਈ ਉਪਰਾਲੇ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਪੰਜਾਬ ਵਿਚ ਇਕ ਸਾਲ ਦੌਰਾਨ 549 ਗਰਭਵਤੀ ਔਰਤਾਂ ਦੀ ਮੌਤ ਹੋਈ ਹੈ। ਇਹ ਅੰਕੜੇ 1 ਅਪ੍ਰੈਲ 2017 ਤੋਂ 31 ਮਾਰਚ 2018 ਤੱਕ ਦੇ ਹਨ, ਜੋ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ ਪ੍ਰਾਪਤ ਕੀਤੇ ਹਨ। ਇਸ ਦੌਰਾਨ ਜ਼ਿਲਾ ਅੰਮ੍ਰਿਤਸਰ ਵਿਚ ਪੰਜਾਬ ਭਰ 'ਚੋਂ ਸਭ ਤੋਂ ਵਧ 76 ਔਰਤਾਂ ਮੌਤ ਦੇ ਮੂੰਹ ਵਿਚ ਚਲੀਆਂ ਗਈਆਂ। ਇਸ ਤੋਂ ਬਾਅਦ 48 ਮੌਤਾਂ ਕਪੂਰਥਲਾਂ ਜ਼ਿਲੇ ਵਿਚ ਹੋਈਆਂ ਹਨ, ਜਦੋਂ ਕਿ ਤੀਜੇ ਨੰਬਰ 'ਤੇ ਜ਼ਿਲਾ ਗੁਰਦਾਸਪੁਰ ਵਿਚ 42 ਮੌਤਾਂ ਹੋਈਆਂ ਹਨ। ਇਸ ਪੱਖੋਂ ਚੌਥਾ ਨੰਬਰ ਜ਼ਿਲਾ ਫਿਰੋਜ਼ਪੁਰ ਦਾ ਆਉਂਦਾ ਹੈ, ਜਿੱਥੇ ਇਕ ਸਾਲ ਵਿਚ 37 ਗਰਭਵਤੀ ਔਰਤਾਂ ਦੀ ਮੌਤ ਹੋਈ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਆਪਣੇ ਜ਼ਿਲੇ ਪਟਿਆਲਾ ਵਿਚ 30 ਗਰਭਵਤੀ ਔਰਤਾਂ ਦੀ ਮੌਤ ਹੋਈ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/F-C5xwAA

📲 Get Patiala News on Whatsapp 💬