[sangrur-barnala] - ਕੇਰਲਾ ਹੜ੍ਹ ਪੀੜਤਾਂ ਲਈ ਇਕੱਤਰ ਸਹਾਇਤਾ ਰਾਸ਼ੀ ਪ੍ਰਸ਼ਾਸਨ ਨੂੰ ਸੌਂਪੀ

  |   Sangrur-Barnalanews

ਭਵਾਨੀਗੜ੍ਹ (ਵਿਕਾਸ)— ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਅੰਦਰ ਮਨੁੱਖਤਾ ਭਲਾਈ ਦੇ ਗੁਣਾਂ ਦਾ ਹੋਣਾ ਵੀ ਅਤਿ ਜ਼ਰੂਰੀ ਹੈ। ਇਨ੍ਹਾਂ ਤੋਂ ਬਿਨਾਂ ਬੱਚਿਆਂ ਦਾ ਸਰਵਪੱਖੀ ਵਿਕਾਸ ਅਧੂਰਾ ਹੈ। ਇਸੇ ਗੱਲ ਨੂੰ ਸਾਕਾਰ ਕਰਦਿਆਂ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਵਲੋਂ ਬਣਾਈ ਗਈ ਸਮਾਜ ਸੇਵੀ ਸੰਸਥਾ “ਪ੍ਰਯਾਸ'' ਦੇ ਸਹਿਯੋਗ ਨਾਲ ਕੇਰਲਾ ਦੇ ਹੜ੍ਹ-ਪੀੜਤਾਂ ਲਈ ਸਕੂਲ ਦੇ ਸਾਰੇ ਵਿਦਿਆਰਥੀਆਂ ਵਲੋਂ 31000 ਰੁਪਏ ਦੀ ਧਨ-ਰਾਸ਼ੀ ਇੱਕਠੀ ਕਰਕੇ ਘਣਸ਼ਿਆਮ ਥੋਰੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਂਪੀ ਗਈ।

ਇਸ ਮੌਕੇ ਸਕੂਲ਼ ਦੇ ਪ੍ਰਿੰਸੀਪਲ ਮੀਨੂ ਸੂਦ ਨੇ ਕਿਹਾ ਕਿ ਹਰ ਵਿੱਦਿਅਕ ਸੰਸਥਾ ਦਾ ਇਹ ਫਰਜ਼ ਹੈ ਕਿ ਉਹ ਵਿਦਿਆਰਥੀਆਂ ਅੰਦਰ ਪੜ੍ਹਾਈ ਦੇ ਨਾਲ-ਨਾਲ ਸਮਾਜ-ਸੇਵਾ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਜ਼ਰੂਰਤਮੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਬੱਚਿਆਂ ਵਲੋਂ ਕੀਤੇ ਗਏ ਇਸ ਸਮਾਜ-ਸੇਵੀ ਕੰਮ ਦੀ ਸ਼ਲਾਘਾ ਕੀਤੀ ਅਤੇ ਮਿੱਤਲ ਨੇ ਕਿਹਾ ਕਿ ਉਹ ਅਜਿਹੇ ਸਮਾਜ-ਸੇਵੀ ਕੰਮਾਂ ਵਿਚ ਬੱਚਿਆਂ ਦਾ ਸਾਥ ਦਿੰਦੇ ਰਹਿਣਗੇ।

ਇਥੇ ਪਡ੍ਹੋ ਪੁਰੀ ਖਬਰ — - http://v.duta.us/_qD-dAAA

📲 Get Sangrur-barnala News on Whatsapp 💬