[firozepur-fazilka] - ਦੂਸਰੇ ਸੂਬਿਆਂ ਵਾਂਗ ਸਰਕਾਰ ਕਰੇ ਕਿਸਾਨਾਂ ਦਾ ਕਰਜ਼ਾ ਮੁਆਫ : ਆਗੂ

  |   Firozepur-Fazilkanews

ਫਿਰੋਜ਼ਪੁਰ (ਅਕਾਲੀਆਂਵਾਲਾ)– ਦੇਸ਼ ਵਿਚ ਇਸ ਵਕਤ ਕਿਸਾਨੀ ਸਿਰ ਚੜ੍ਹੇ ਕਰਜ਼ੇ ਸਬੰਧੀ ਵੱਖ-ਵੱਖ ਸਰਕਾਰਾਂ ਆਪਣੇ ਫੈਸਲੇ ਲੈ ਰਹੀਆਂ ਹਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਮੁੱਖ ਮੰਤਰੀਆਂ ਨੇ ਆਪਣੇ ਅਹੁਦੇ ਸੰਭਾਲਣ ਸਮੇਂ ਕਿਸਾਨਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਜੋ ਐਲਾਲ ਕੀਤਾ ਹੈ, ਉਸ ਤਰਜ਼ ’ਤੇ ਹੀ ਪੰਜਾਬ ਸਰਕਾਰ ਨੂੰ 2 ਲੱਖ ਰੁਪਏ ਤੱਕ ਸਮੁੱਚੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਚਾਹੀਦਾ ਹੈ। ਇਸ ਵਿਚ ਕੋਈ ਸ਼ਰਤ ਨਹੀਂ ਹੋਣੀ ਚਾਹੀਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਕਿਸਾਨ ਵਿੰਗ ਦੇ ਬਲਾਕ ਹਲਕਾ ਪ੍ਰਧਾਨ ਜਤਿੰਦਰ ਸਿੰਘ ਬੱਬੂ ਭੁੱਲਰ ਡਾਇਰੈਕਟਰ ਪੀ. ਏ. ਡੀ. ਬੀ., ਸੁਖਦੇਵ ਸਿੰਘ ਲਹੁਕਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਆੜ੍ਹਤੀਆ ਜਸਵੰਤ ਸਿੰਘ ਸੰਧੂ ਜ਼ਿਲਾ ਜਨਰਲ ਸਕੱਤਰ, ਸਰਪੰਚ ਸਿਮਰਨਜੀਤ ਸਿੰਘ ਘੁੱਦੂਵਾਲਾ ਸੀਨੀਅਰ ਅਕਾਲੀ ਆਗੂ, ਨੰਬਰਦਾਰ ਅੰਮ੍ਰਿਤਪਾਲ ਸਿੰਘ ਮਨੇਸ਼ ਝੰਡਾ ਬੱਗਾ ਪ੍ਰਧਾਨ ਪੰਚਾਇਤ ਯੂਨੀਅਨ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਐਲਾਨੀ ਗਈ ਕਰਜ਼ਾ ਮੁਆਫੀ ਦੀ ਸਹੂਲਤ ਵੀ ਪੂਰੀ ਅਜੇ ਹੋ ਨਹੀਂ ਸਕੀ, ਇਸ ਦੇ ਲਈ ਸਰਕਾਰ ਇਸ ਨੂੰ ਗੰਭੀਰਤਾ ਨਾਲ ਲਵੇ। ਉਨ੍ਹਾਂ ਅੱਗੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ, ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਇਕ ਬਿਆਨ ’ਚ ਕਿਹਾ ਕਿ ਯਕੀਨਨ ਦਿੱਲੀ ’ਚ ਵੱਡੀ ਸਾਜ਼ਿਸ਼ ਤਹਿਤ ਇਹ ਕਤਲੇਆਮ ਮਨੁੱਖਤਾ ਵਿਰੁੱਧ ਇਕ ਨਸਲਕੁਸ਼ੀ ਸੀ ਅਤੇ ਸਿਆਸੀ ਸਰਪ੍ਰਸਤੀ ਕਾਰਨ ਬੇਕਸੂਰ ਪੀੜਤਾਂ ਨੂੰ ਇਨਸਾਫ ਦੇਣ ਤੋਂ ਦਹਾਕਿਆਂ ਬੱਧੀ ਇਨਕਾਰ ਕੀਤਾ ਗਿਆ ਸੀ। ਅਦਾਲਤ ਦਾ ਫੈਸਲਾ ਸ਼ਲਾਘਾਯੋਗ ਕਦਮ ਹੈ।

ਫੋਟੋ - http://v.duta.us/Jq3-WQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ppnEngAA

📲 Get Firozepur-Fazilka News on Whatsapp 💬