[gurdaspur] - 3 ਜਨਵਰੀ ਨੂੰ ਗੁਰਦਾਸਪੁਰ 'ਚ ਰੈਲੀ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ!

  |   Gurdaspurnews

ਗੁਰਦਾਸਪੁਰ— ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਨੂੰ ਹਰੀ ਝੰਡੀ ਦੇਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਜਲਦ ਹੀ ਪੰਜਾਬ ਦੇ ਦੌਰੇ 'ਤੇ ਆਉਣਗੇ। ਜਾਣਕਾਰੀ ਮੁਤਾਬਕ, 3 ਜਨਵਰੀ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ 'ਚ 'ਧੰਨਵਾਦ ਰੈਲੀ' ਰੱਖੀ ਜਾ ਰਹੀ ਹੈ।ਇਹ ਰੈਲੀ ਗੁਰਦਾਸਪੁਰ ਵਿਖੇ ਹੋਵੇਗੀ। ਇਸ 'ਚ ਪ੍ਰਧਾਨ ਮੰਤਰੀ ਉਨ੍ਹਾਂ ਦੀ ਸਰਕਾਰ ਦੇ ਹਰ ਕੰਮ 'ਚ ਪੰਜਾਬੀਆਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕਰਨਗੇ, ਨਾਲ ਹੀ ਅਦਾਲਤ ਵੱਲੋਂ ਪੰਜਾਬੀਆਂ ਪ੍ਰਤੀ ਲਏ ਗਏ ਫੈਸਲਿਆਂ ਦਾ ਵੀ ਧੰਨਵਾਦ ਕੀਤਾ ਜਾਵੇਗਾ।

ਇਸ ਗੱਲ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਮੇਜਰ ਆਰ. ਐੱਸ. ਸ਼ੇਰਗਿੱਲ ਵੱਲੋਂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।ਵਿਸ਼ਵ ਭਰ 'ਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।3 ਜਨਵਰੀ ਨੂੰ ਗੁਰਦਾਸਪੁਰ ਵਿਖੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ।...

ਫੋਟੋ - http://v.duta.us/wQmazAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/hUH66QAA

📲 Get Gurdaspur News on Whatsapp 💬