[hoshiarpur] - ਅਸਲਾ ਜਮ੍ਹਾ ਨਾ ਕਰਵਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਥਾਣਾ ਮੁਖੀ

  |   Hoshiarpurnews

ਹੁਸ਼ਿਆਰਪੁਰ (ਗੁਰਮੀਤ) - ਜ਼ਿਲਾ ਪੁਲਸ ਮੁਖੀ ਦੇ ਹੁਕਮਾਂ ਅਨੁਸਾਰ ਥਾਣਾ ਚੱਬੇਵਾਲ ਦੇ ਐੱਸ. ਐੱਚ. ਓ. ਮਨਮੋਹਣ ਕੁਮਾਰ ਨੇ ਪ੍ਰੈਸ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਸੂਬੇ ’ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੁੱਦੇ ਨਜ਼ਰ ਇਲਾਕੇ ’ਚ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਥਾਣੇ ਅਧੀਨ ਪੈਂਦੇ ਸਮੂਹ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਵਸਨੀਕ, ਜਿਨ੍ਹਾਂ ਕੋਲ ਲਾਇਸੈਂਸੀ ਹਥਿਆਰ ਹਨ, ਆਪੋ-ਆਪਣੇ ਹਥਿਆਰ 21 ਦਸੰਬਰ ਤੱਕ ਥਾਣੇ ’ਚ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਸਲਾ ਧਾਰਕ ਨੇ ਹਥਿਆਰ ਜਮ੍ਹਾ ਨਾ ਕਰਵਾਏ ਤਾਂ ਉਸ ਖਿਲਾਫ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।

ਫੋਟੋ - http://v.duta.us/B2A90AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/HclZ4wAA

📲 Get Hoshiarpur News on Whatsapp 💬