[chandigarh] - ਮੋਹਾਲੀ: ਅਕਾਲੀ ਆਗੂ ਕੋਲਿਆਂਵਾਲੀ ਇਕ ਦਿਨ ਦੇ ਰਿਮਾਂਡ 'ਤੇ

  |   Chandigarhnews

ਮੋਹਾਲੀ— ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਘਿਰੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਵਿਜੀਲੈਂਸ ਵੱਲੋਂ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਇਕ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਅਦਾਲਤ ਕੋਲੋਂ ਦੋ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਕੋਲਿਆਂਵਾਲੀ ਨੂੰ ਇਕ ਦਿਨ ਦਾ ਰਿਮਾਂਡ 'ਤੇ ਦਿੱਤਾ ਗਿਆ।

ਦੱਸ ਦੇਈਏ ਕਿ ਮੋਹਾਲੀ ਦੀ ਅਦਾਲਤ ਵੱਲੋਂ ਅਕਾਲੀ ਨੇਤਾ ਦਿਆਲ ਸਿੰਘ ਕੋਲਿਆਂਵਾਲੀ ਨੂੰ ਪਹਿਲਾਂ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ 'ਤੇ ਵਿਜੀਲੈਂਸ ਵੱਲੋਂ ਕੋਲਿਆਂਵਾਲੀ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਇਕ ਦਿਨ ਦਾ ਰਿਮਾਂਡ ਲਿਆ।

ਫੋਟੋ - http://v.duta.us/nm1VSgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/3GJFJQAA

📲 Get Chandigarh News on Whatsapp 💬