[faridkot-muktsar] - ਜੈਤੋ: ਸਰਪੰਚੀ ਦੀ ਉਮੀਦਵਾਰ ਦੇ ਪਤੀ 'ਤੇ ਜਾਨਲੇਵਾ ਹਮਲਾ

  |   Faridkot-Muktsarnews

ਜੈਤੋ (ਸਤਵਿੰਦਰ) – ਬੀਤੀ ਰਾਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਸਰਪੰਚੀ ਦੀ ਉਮੀਦਵਾਰ ਦੇ ਪਤੀ 'ਤੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਥਾਣਾ ਜੈਤੋ ਦੇ ਐੱਸ. ਐੱਚ. ਓ. ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ, ਜੋ ਪਿੰਡ 'ਚ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਨੂੰ ਚੈੱਕ ਕਰਕੇ ਹਮਲਾਵਰਾਂ ਦੀ ਪਛਾਣ ਕਰਨ 'ਚ ਲਗੇ ਹੋਏ ਹਨ।

ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ (ਨੰਬਰਦਾਰ) ਨੇ ਦੱਸਿਆ ਹੈ ਕਿ ਲੰਘੀ ਰਾਤ ਜਦ ਉਹ ਪਿੰਡ 'ਚ ਵੋਟਰਾਂ ਨਾਲ ਰਾਬਤਾ ਕਾਇਮ ਕਰਕੇ ਵਾਪਸ ਘਰ ਆ ਰਿਹਾ ਸੀ ਤਾਂ ਘਰ ਦੇ ਨੇੜੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਕੇ ਉਸ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਭੱਜ ਕੇ ਆਪਣੀ ਜਾਨ ਬਚਾ ਲਈ। ਹਮਲਾਵਾਰ ਹਨੇਰੇ ਦਾ ਫਾਇਦਾ ਲੈਂਦਿਆਂ ਰਫ਼ੂ ਚੱਕਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਿੰਡ 'ਚ ਕਿਸੇ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਥਾਣਾ ਜੈਤੋ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਪਾਰਟੀ ਨੇ ਕੰਧ 'ਚ ਲੱਗੇ ਅਤੇ ਨਾਲੀ 'ਚ ਪਏ ਛਰਿਆਂ ਤੋਂ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਕਿ ਗੋਲੀ ਬੰਦੂਕ ਦੀ ਸੀ ਜਾਂ ਪਿਸਤੌਲ ਦੀ। ਗੌਰਤਲਬ ਹੈ ਕਿ ਪੰਚਾਇਤੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਨੇ ਲੋਕਾਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੀ ਸਖ਼ਤ ਹਦਾਇਤ ਦਿੱਤੀ ਸੀ ਪਰ ਹਮਲਾਵਾਰ ਕੋਲ ਉਕਤ ਹਥਿਆਰ ਕਿਥੋਂ ਆ ਗਿਆ, ਕੀ ਇਸ ਸਵਾਲ ਦਾ ਜਵਾਬ ਪ੍ਰਸ਼ਾਸਨ ਦੇਵੇਗਾ।

ਫੋਟੋ - http://v.duta.us/uize9QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/iw8z3QAA

📲 Get Faridkot-Muktsar News on Whatsapp 💬