[firozepur-fazilka] - ਮੋਟਰਸਾਈਕਲ ਸਵਾਰ ਲੁਟੇਰੇ ਨਕਦੀ ਅਤੇ ਮੁੰਦਰੀਆਂ ਲੈ ਕੇ ਹੋਏ ਰਫੂਚੱਕਰ

  |   Firozepur-Fazilkanews

ਜ਼ੀਰਾ (ਗੁਰਮੇਲ) : ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਬੋਤੀਆਂ ਵਾਲਾ ਨੇੜੇ ਬੀਤੇ ਦਿਨ ਮੋਟਰਸਾਈਕਲ 'ਤੇ ਆਪਣੀ ਪਤਨੀ ਅਤੇ ਸੱਸ ਨਾਲ ਜਾ ਰਹੇ ਵਿਅਕਤੀ ਦੀ ਕੁਝ ਲੋਕਾਂ ਨੇ ਕੁੱਟਮਾਰ ਕਰ ਦਿੱਤੀ, ਜਿਸ ਤੋਂ ਬਾਅਦ ਉਹ ਉਸ ਦੀਆਂ ਸੋਨੇ ਦੀ ਮੁੰਦੀਆਂ ਅਤੇ 4500 ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਪੁਲਸ ਅਧਿਕਾਰੀ ਕੁਲਵੰਤ ਸਿੰਘ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਸਹਾਇਕ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਸਪ੍ਰੀਤ ਸਿੰਘ ਪੁੱਤਰ ਹਰਪਾਲ ਸਿਘ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੀ ਪਤਨੀ ਅਤੇ ਸੱਸ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਬੋਤੀਆਂ ਵਾਲਾ ਨੂੰ ਜਾ ਰਿਹਾ ਸੀ। ਰਾਸਤੇ 'ਚ ਦੋਸ਼ੀ ਕੰਤਾ ਸਿੰਘ ਪੁੱਤਰ ਨਿਰਮਲ ਸਿੰਘ ਨੇ ਆਪਣੇ 2 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਮੋਟਰਸਾਈਕਲ 'ਤੇ ਬੈਠੀ ਉਸ ਦੀ ਸੱਸ ਨੂੰ ਧੱਕਾ ਮਾਰ ਕੇ ਹੇਠਾਂ ਡਿੱਗਾ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਕਤ ਦੋਸ਼ੀ ਸੋਨੇ ਦੀਆਂ ਮੁੰਦਰੀਆਂ ਅਤੇ 4500 ਰੁਪਏ ਦੀ ਰਕਮ ਖੋਹ ਕੇ ਫਰਾਰ ਹੋ ਗਏ।

ਫੋਟੋ - http://v.duta.us/0oUKPwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/DBrXGQAA

📲 Get Firozepur-Fazilka News on Whatsapp 💬