[gurdaspur] - ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

  |   Gurdaspurnews

ਬਟਾਲਾ (ਸਾਹਿਲ) : ਬਟਾਲਾ-ਕਾਦੀਆਂ ਰੋਡ 'ਤੇ ਹੋਏ ਸੜਕ ਹਾਦਸੇ ਦੌਰਾਨ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਪ੍ਰੀਤਮ ਲਾਲ ਪੁੱਤਰ ਸੁਰਜੀਤ ਲਾਲ ਵਾਸੀ ਭਗਤੂਪੁਰਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਾਦੀਆਂ ਜਾ ਰਿਹਾ ਸੀ। ਇਸੇ ਦੌਰਾਨ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਸਵਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਸਵਾਰ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਹੈ।

ਫੋਟੋ - http://v.duta.us/aZeq0AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Yz1euQAA

📲 Get Gurdaspur News on Whatsapp 💬