[gurdaspur] - ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

  |   Gurdaspurnews

ਬਟਾਲਾ, (ਬੇਰੀ, ਸਾਹਿਲ)- ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਸ ਸਬੰਧੀ ਸਾਹਿਬ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੀਮਾ ਖੁੱਡੀ ਨੇ ਦੱਸਿਆ ਕਿ ਉਸਦਾ ਭਰਾ ਕਾਬਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਧਾਰੀਵਾਲ ਸੋਹੀਆਂ ਦਵਾਈ ਲੈਣ ਲਈ ਜਾ ਰਿਹਾ ਸੀ। ਜਦੋਂ ਪਿੰਡ ਕੋਲ ਮੇਨ ਰੋਡ ’ਤੇ ਚਡ਼੍ਹਿਆ ਤਾਂ ਅਣਪਛਾਤੇ ਵਾਹਨ ਨੇ ਕਾਬਲ ਸਿੰਘ ਨੂੰ ਆਪਣੀ ਲਪੇਟ ’ਚ ਲੈ ਲਿਆ ਜਿਸ ਨਾਲ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਐੱਸ.ਆਈ. ਸਰਵਣ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਸਬੰਧਤ ਥਾਣੇ ’ਚ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਫੋਟੋ - http://v.duta.us/3wLAHQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/fWRR4QAA

📲 Get Gurdaspur News on Whatsapp 💬