[patiala] - ਪੰਚਾਇਤੀ ਚੋਣਾਂ ’ਚ ਨਸ਼ੇ ਦੀ ਵਰਤੋਂ ਨਾ ਕੀਤੀ ਜਾਵੇ : ਭਾਂਬਰੀ

  |   Patialanews

ਫਤਿਹਗੜ੍ਹ ਸਾਹਿਬ (ਜ.ਬ)- ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪਿੰਡਾਂ ਦੇ ਲੋਕ ਪੰਚਾਇਤੀ ਚੋਣਾਂ ’ਚ ਸਾਫ ਅਕਸ ਵਾਲੇ ਤੇ ਲੋਕਾਂ ਦੀ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਹੀ ਪੰਚ ਤੇ ਸਰਪੰਚ ਚੁਣਨ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਸਕੇ। ਇਹ ਪ੍ਰਗਟਾਵਾ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹ ਕਿ ਜੇਕਰ ਪਿੰਡ ’ਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਜਾਂਦੀ ਹੈ ਤਾਂ ਉਸ ਪੰਚਾਇਤ ਨੂੰ ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਵਿਕਾਸ ਕਾਰਜਾਂ ਲਈ ਗ੍ਰਾਂਟ ਸਪੈਸ਼ਲ ਤੌਰ ’ਤੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣੇ ਜਾਣ ਨਾਲ ਪਿੰਡ ’ਚ ਧਡ਼ੇਬੰਦੀ ਵੀ ਖਤਮ ਹੁੰਦੀ ਹੈ ਤੇ ਆਪਸੀ ਭਾਈਚਾਰਾ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਪਿੰਡਾਂ ’ਚ ਪੰਚਾਇਤੀ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨਾ ਕੀਤੀ ਜਾਵੇ। ਨਸ਼ਿਆਂ ਨੇ ਪਹਿਲਾ ਹੀ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸਖਤੀ ਨਾਲ ਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ’ਤੇ ਕਾਬੂ ਪਾਇਆ ਹੈ।

ਫੋਟੋ - http://v.duta.us/x8CXZQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/IeZrIwAA

📲 Get Patiala News on Whatsapp 💬