[patiala] - 2 ਖਿਲਾਫ ਇਰਾਦਾ ਕਤਲ ਦਾ ਕੇਸ ਦਰਜ

  |   Patialanews

ਪਟਿਆਲਾ/ਰੱਖਡ਼ਾ, (ਬਲਜਿੰਦਰ, ਰਾਣਾ)- ਬੀਤੇ ਕੱਲ ਨਜ਼ਦੀਕੀ ਪਿੰਡ ਰੱਖਡ਼ਾ ਵਿਖੇ ਲਾਭ ਸਿੰਘ ਨਾਂ ਦੇ ਵਿਅਕਤੀ ’ਤੇ ਹੋਏ ਕਾਤਲਾਨਾ ਹਮਲੇ ਵਿਚ ਥਾਣਾ ਬਖਸ਼ੀਵਾਲ ਅਧੀਨ ਪੈਂਦੀ ਸੈਂਚੁਰੀ ਐਨਕਲੇਵ ਚੌਕੀ ਦੀ ਪੁਲਸ ਨੇ ਗੁਰਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਹੇਡ਼ੀ ਜ਼ਿਲਾ ਸੰਗਰੂਰ ਖਿਲਾਫ ਇਰਾਦਾ ਕਤਲ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਹ ਕੇਸ ਪੀੜਤ ਲਾਭ ਸਿੰਘ ਵਾਸੀ ਪਿੰਡ ਰੱਖਡ਼ਾ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸੈਂਚੁਰੀ ਐਨਕਲੇਵ ਚੌਕੀ ਦੇ ਇੰਚਾਰਜ ਏ. ਐੈੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਲਾਭ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਹੋਇਆ ਸੀ। ਇਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਥੇ ਪੁਲਸ ਨੇ ਉਨ੍ਹਾਂ ਦੇ ਬਿਆਨ ਦਰਜ ਕਰ ਕੇ ਗੁਰਵਿੰਦਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਇਰਾਦਾ ਕਤਲ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/Z7geRAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/EQBI-gAA

📲 Get Patiala News on Whatsapp 💬