[sangrur-barnala] - ਬਰਨਾਲਾ ਪੁਲਸ ਹੱਥ ਲੱਗੀ ਸਫਲਤਾ, ਸ਼ਰਾਬ ਦੀ ਵੱਡੀ ਖੇਪ ਬਰਾਮਦ

  |   Sangrur-Barnalanews

ਬਰਨਾਲਾ(ਪੁਨੀਤ)— ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਹਾਈ ਅਲਰਟ 'ਤੇ ਹੈ। ਇਸੇ ਕੜੀ ਤਹਿਤ ਬਰਨਾਲਾ ਪੁਲਸ ਨੂੰ ਅੱਜ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ 4 ਨਸ਼ਾ ਤਸਕਰਾਂ ਤੋਂ 100 ਪੇਟੀਆਂ ਦੇਸੀ ਸ਼ਰਾਬ ਅਤੇ 3 ਸਵਿੱਫਟ ਕਾਰਾਂ ਬਰਾਮਦ ਕੀਤੀਆਂ ਹਨ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸੁਰਜੀਤ ਸਿੰਘ ਧਨੋਆ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਕਾਰਨ ਪੁਲਸ ਹਾਈ ਅਲਰਟ 'ਤੇ ਹੈ ਅਤੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਬਰਨਾਲਾ ਦੇ ਸੀ.ਆਈ.ਏ. ਸਟਾਫ ਨੇ 2 ਵੱਖ-ਵੱਖ ਮਾਮਲਿਆਂ ਵਿਚ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਤਸਕਰਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਸ਼ਰਾਬ ਤਸਕਰਾਂ ਦੇ ਸਰਗਨਾਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਧੂਰੀ ਦਾ ਰਹਿਣ ਵਾਲਾ ਹੈ ਅਤੇ ਉਹ ਲੋਕ ਚੰਡੀਗੜ੍ਹ ਤੋਂ ਸ਼ਰਾਬ ਸਸਤੇ ਰੇਟ 'ਤੇ ਲਿਆ ਕੇ ਪੰਜਾਬ ਵਿਚ ਵੱਖ-ਵੱਖ ਜਗ੍ਹਾਵਾਂ 'ਤੇ ਵੇਚਦੇ ਸਨ। ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਸ਼ਰਾਬ ਤਸਕਰੀ ਦੇ ਕਈ ਮਾਮਲੇ ਦਰਜ ਹਨ।

ਫੋਟੋ - http://v.duta.us/joxO3gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/YDnBGwAA

📲 Get Sangrur-barnala News on Whatsapp 💬