ਤਲਵੰਡੀ 😲ਸਾਬੋ ਵਿਚ ਨੌਜਵਾਨ😧 ਨੇ ਲਿਆ ਫਾਹਾ😱

  |   Punjabnews

ਸਬ ਡਵੀਜ਼ਨ ਤਲਵੰਡੀ ਸਾਬੋ ਵਿਚ ਇਕ ਨੌਜਵਾਨ ਨੇ ਇਕ ਔਰਤ ਵੱਲੋਂ ਪ੍ਰੇਸ਼ਾਨ ਕਰਨ ਉਤੇ ਫਾਹਾ ਲੈ ਲਿਆ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਥੇ ਮ੍ਰਿਤਕ ਦੇ ਪਰਿਵਾਰ ਵਾਲੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲੱਗਾ ਰਹੇ ਹਨ, ਉਥੇ ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਰ ਰਹੀ ਹੈ।

ਵਿਸ਼ਨੂੰ ਕੁਮਾਰ ਵਿਆਹਿਆ ਹੋਇਆ ਸੀ ਤੇ ਨਗਰ ਪੰਚਾਇਤ ਤਲਵੰਡੀ ਸਾਬੋ ਵਿਖੇ ਸਫਾਈ ਸੇਵਕ ਦਾ ਕੰਮ ਕਰਦਾ ਸੀ। ਐਤਵਾਰ ਦੀ ਛੁੱਟੀ ਹੋਣ ਉਹ ਇੱਕ ਪੀਜੀ ਵਿੱਚ ਸਫਾਈ ਕਰਨ ਗਿਆ ਸੀ ਜਿਥੇ ਉਸ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ। ਉਸ ਦੇ ਪਿਤਾ ਨੂੰ ਪਤਾ ਲੱਗਣ ਉਤੇ ਉਨ੍ਹਾਂ ਨੇ ਨੌਜਵਾਨ ਨੂੰ ਉਤਾਰ ਕੇ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੋਸ਼ ਲਗਾਇਆ ਕਿ ਇਕ ਔਰਤ ਉਸ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ ਤੇ ਉਸ ਦਾ ਪਿੱਛਾ ਨਹੀਂ ਸੀ ਛੱਡ ਰਹੀ। ਮ੍ਰਿਤਕ ਦੇ ਪਿਤਾ ਨੇ ਪੁਲਿਸ ਤੋਂ ਔਰਤ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਕਿ ਪੁਲਿਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਰ ਰਹੀ ਹੈ।

ਇੱਥੇ ਦੇਖੋ ਫ਼ੋਟੋ-http://v.duta.us/7js_fAAA

📲 Get Punjab News on Whatsapp 💬