😎 ਰੋਲ ਮਾਡਲ ਬਣੀ ਪਵਿੱਤਰ🌊 ਕਾਲੀ ਵੇਈਂ ਨਦੀ , ਬਾਕੀ ਨਦੀਆਂ ਲਈ👍

  |   Punjabnews

ਸੁਲਤਾਨਪੁਰ ਲੋਧੀ 'ਚ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ 'ਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਦੇ ਸਬੰਧ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 20 ਕਿਲੋ ਵਾਟ ਦੇ ਸੋਲਰ ਬਿਜਲੀ ਉਤਪਾਦਨ ਦੇ ਪ੍ਰਾਜੈਕਟ ਤੋਂ ਇਲਾਵਾ ਵਾਤਾਵਰਨ ਨੂੰ ਸੁੰਦਰ ਬਣਾਉਣ ਲਈ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਗਿਆ। ਇਹ ਸਮਾਗਮ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ 'ਚ ਅਕਾਲ ਤਖਤ ਦੇ ਜਥੇਦਾਰ ਗੁਰਬਚਨ ਸਿੰਘ ਨੇ ਵੀ ਹਾਜ਼ਰੀ ਭਰੀ।

ਹਲਕੇ ਦੇ ਵਿਧਾਇਕ ਨਵਤੇਜ ਚੀਮਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰ੍ਰਕਾਸ਼ ਪੂਰਬ ਦੇ ਸਬੰਧ 'ਚ ਸਰਕਾਰ ਵਲੋਂ ਤਿਆਰੀਆਂ ਕੀਤੀਆਂ ਜਾ ਰਹੀ ਹਨ। ਸਮਾਗਮ 'ਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਪ੍ਰੇਰਿਤ ਵੀ ਕੀਤਾ।

ਇੱਥੇ ਦੇਖੋ ਵੀਡੀਓ-http://v.duta.us/Obgq-AAA

📲 Get Punjab News on Whatsapp 💬