[amritsar] - '31 ਮਾਰਚ ਤਕ 5000 ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਕੀਤਾ ਜਾਵੇਗਾ ਵਿਕਸਤ'

  |   Amritsarnews

ਅੰਮ੍ਰਿਤਸਰ,(ਵਾਲੀਆ)— ਸਰਕਾਰ ਵਲੋਂ 31 ਮਾਰਚ ਤਕ 5000 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਹੁਣ ਤੱਕ 3000 ਦੇ ਕਰੀਬ ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ ਅਤੇ ਆਉਂਦੇ 2 ਮਹੀਨਿਆਂ 'ਚ ਬਾਕੀ ਰਹਿੰਦੇ 2000 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵੇਰਕਾ ਵਿਖੇ ਮਨਾਏ ਗਏ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਕੀਤਾ। ਸੋਨੀ ਨੇ ਕਿਹਾ ਕਿ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ । ਸੋਨੀ ਨੇ ਕਿਹਾ ਕਿ ਇਸ ਵਾਰ ਜਿੰਨ੍ਹਾਂ ਸਕੂਲਾਂ ਦੇ ਰਿਜਲਟ ਵਧੀਆ ਆਉਣਗੇ, ਉਨ੍ਹਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਮਾੜੇ ਨਤੀਜੇ ਆਉਣ ਦੀ ਸੂਰਤ 'ਚ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਜਿੰਮੇਵਾਰੀ ਨਿਸ਼ਚਤ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਬਾਰਡਰ ਏਰੀਆ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਸਰਕਾਰੀ ਸਕੂਲਾਂ 'ਚ ਫਰਨੀਚਰ ਅਤੇ ਕਿਤਾਬਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸੋਨੀ ਨੇ ਦੱਸਿਆ ਕਿ ਬੱਚਿਆਂ ਨੂੰ ਚੰਗੇਰੀ ਸਿੱਖਿਆ ਦੇਣ ਲਈ ਹੁਣ ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਤੋਂ ਹੀ ਅੰਗਰੇਜੀ ਵਿਸ਼ੇ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਵੱਲੋ ਸਮਾਰੋਹ ਦੌਰਾਨ ਬੱਚਿਆਂ ਨੂੰ ਇਨਾਮ ਵੀ ਦਿੱਤੇ। ਇਸ ਤੋਂ ਪਹਿਲਾਂ ਸਕੂਲੀ ਬੱਚਿਆਂ ਵੱਲੋਂ ਸ਼ਬਦ ਗਾਇਨ ਵੀ ਕੀਤਾ ਗਿਆ ਅਤੇ ਸਿੱਖਿਆ ਮੰਤਰੀ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।...

ਫੋਟੋ - http://v.duta.us/T_34vQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/pG7ClQAA

📲 Get Amritsar News on Whatsapp 💬