[faridkot-muktsar] - ਅਧਿਆਪਕ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

  |   Faridkot-Muktsarnews

ਫਰੀਦਕੋਟ (ਪਵਨ)-ਪੰਜਾਬ ਸਰਕਾਰ ਵੱਲੋਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਕੇ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੀ ਵਾਅਦਾ ਖਿਲਾਫੀ ਅਤੇ ਸਰਕਾਰੀ ਸਕੂਲਾਂ ਦੇ ਮਿੱਥ ਕੇ ਕੀਤੇ ਜਾ ਰਹੇ ਉਜਾਡ਼ੇ ਵਿਰੁੱਧ ਅਧਿਆਪਕਾਂ ਨੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਜ਼ਿਲਾ ਕਨਵੀਨਰਾਂ ਪਵਨ ਕੁਮਾਰ, ਕੁਲਵਿੰਦਰ ਸਿੰਘ, ਸੁਦਰਸ਼ਨ ਜੱਗਾ, ਪ੍ਰਗਟ ਜੰਬਰ, ਬਲਵਿੰਦਰ ਸਿੰਘ ਮੱਕਡ਼, ਹੈਰੀ ਬਠਲਾ, ਰਿਮਪਲਜੀਤ ਸਿੰਘ, ਮੁਕੇਸ਼ ਕੁਮਾਰ, ਅਮਰ ਸਿੰਘ, ਸਰਦੂਲ ਸਿੰਘ ਆਦਿ ਨੇ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ. ਅਧਿਆਪਕ ਆਗੂਆਂ ਦੀਆਂ ਟਰਮੀਨੇਸ਼ਨਾਂ ਦੀ ਨਿਖੇਧੀ ਕਰਦਿਆਂ ਸਰਕਾਰ ਦੇ ਇਸ ਨਾਦਰਸ਼ਾਹੀ ਵਤੀਰੇ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਟਰਮੀਨੇਸ਼ਨਾਂ ਰੱਦ ਕਰਨ ਦੀ ਮੰਗ ਕਰਦਿਆਂ ਇਸ ਖਿਲਾਫ ਅਧਿਆਪਕਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਹਕੂਮਤ ਵੱਲੋਂ ‘ਢਾਂਚਾਗਤ ਸੁਧਾਰਾਂ ਦੀ ਨੀਤੀ’ ਦੀ ਆਡ਼ ਹੇਠ ਜਨਤਕ ਸਿੱਖਿਆ ਨੂੰ ਤਬਾਹ ਕਰ ਕੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਵੱਡੇ ਪੱਧਰ ’ਤੇ ਸੰਘਰਸ਼ਸ਼ੀਲ ਅਧਿਆਪਕਾਂ ਦੀਆਂ ਮੁਅੱਤਲੀਆਂ , ਬਰਖਾਸਤਗੀਆਂ, ਦੂਰ-ਦੁਰੇਡੇ ਬਦਲੀਆਂ ਕਰ ਕੇ, ਸਾਲਾਂ ਬੱਧੀ ਅਧਿਆਪਕਾਂ ਦੀ ਠੇਕਾ ਭਰਤੀ ਰਾਹੀਂ ਲੁੱਟ ਕਰਨ ਤੋਂ ਬਾਅਦ ਹੁਣ ਅੱਠ ਮਹੀਨਿਆਂ ਦੀਆਂ ਤਨਖਾਹਾਂ ਰੋਕ ਕੇ ਸਿੱਖਿਆ ਵਿਭਾਗ ਵਿਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ। ਇਸ ਮੌਕੇ ਜਸਵਿੰਦਰ ਝਬੇਲਵਾਲੀ, ਮਨੋਹਰ ਲਾਲ ਸ਼ਰਮਾ, ਗੁਰਪ੍ਰੀਤ ਸਿੰਘ, ਧੀਰਜ ਕੁਮਾਰ, ਕੁਲਵਿੰਦਰ ਸਿੰਘ, ਨਿਤਿਨ, ਮਨਜੀਤ ਸਿੰਘ, ਪਰਮਜੀਤ ਸਿੰਘ, ਰਾਕੇਸ਼ ਕੁਮਾਰ, ਰਾਮ ਸਵਰਨ, ਹਰਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਜੋਤੀ, ਪਵਨ ਕੁਮਾਰ, ਸੁਭਾਸ਼ ਚੰਦਰ, ਨਵਦੀਪ ਸੁਖੀ, ਗੁਰਪ੍ਰੀਤ ਸਿੰਘ ਹਾਜ਼ਰ ਸਨ।

ਫੋਟੋ - http://v.duta.us/7sqkawAA

ਇਥੇ ਪਡ੍ਹੋ ਪੁਰੀ ਖਬਰ — - http://v.duta.us/QLsLJwAA

📲 Get Faridkot-Muktsar News on Whatsapp 💬