[faridkot-muktsar] - ਪੰਜਾਬ ਸਰਕਾਰ ਕਰੇਗੀ 20 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਦੀ ਮੁਰੰਮਤ: ਸਿੰਗਲਾ

  |   Faridkot-Muktsarnews

ਸ੍ਰੀ ਮੁਕਤਸਰ ਸਾਹਿਬ (ਪਵਨ, ਖੁਰਾਣਾ, ਦਰਦੀ) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ 16 ਹਜ਼ਾਰ ਕਿਲੋਮੀਟਰ ਲੰਬੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕਰ ਲੈਣ ਤੋਂ ਬਾਅਦ ਅਗਲੇ ਫੇਜ਼ 'ਚ 20 ਹਜ਼ਾਰ ਕਿਲੋਮੀਟਰ ਹੋਰ ਸੰਪਰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ਜਲਾਲਾਬਾਦ ਰੋਡ 'ਤੇ ਰੇਲਵੇ ਫਾਟਕ ਨੰਬਰ ਬੀ-30 'ਤੇ ਉਸਾਰੇ ਜਾਣ ਵਾਲੇ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ ਕਰਵਾਉਣ ਲਈ ਕਰਵਾਏ ਭੂਮੀ ਪੂਜਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਹਿੱਸਿਆਂ 'ਚ ਵੰਡਣ ਵਾਲੀ ਰੇਲਵੇ ਲਾਈਨ 'ਤੇ 38.25 ਕਰੋੜ ਦੀ ਲਾਗਤ ਨਾਲ ਇਹ ਪੁਲ 15 ਮਹੀਨਿਆਂ 'ਚ ਬਣ ਕੇ ਤਿਆਰ ਹੋ ਜਾਵੇਗਾ। ਪਿਛਲੀ ਸਰਕਾਰ ਦੇ ਸਮੇਂ 10 ਸਾਲ ਵਿਕਾਸ ਦੇ ਨਾਂ 'ਤੇ ਲੋਕਾਂ ਨਾਲ ਧੋਖਾ ਹੋਇਆ ਹੈ। ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਜੇਕਰ ਉਕਤ ਆਗੂਆਂ ਨੇ ਵਿਕਾਸ ਕਰਵਾਇਆ ਹੁੰਦਾ ਤਾਂ ਅੱਜ ਬਾਦਲ ਪਰਿਵਾਰ ਨੂੰ ਆਪਣੇ ਲਈ ਕਿਸੇ ਸੁਰੱਖਿਅਤ ਸੀਟ ਦੀ ਭਾਲ ਨਾ ਕਰਨੀ ਪੈਂਦੀ। ਇਸ ਸਮੇਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਜ਼ਿਕਰ ਕਰਦਿਆਂ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬਿਨਾਂ ਕਿਸੇ ਪੱਖਪਾਤ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ, ਜਦਕਿ ਕਿਸਾਨਾਂ ਦੇ ਨਾਂ 'ਤੇ ਰਾਜਨੀਤੀ ਕਰਨ ਵਾਲੇ ਅਕਾਲੀ ਦਲ ਦੀ ਸਰਕਾਰ ਨੇ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ ਸੀ। 'ਆਪ' ਅਤੇ ਭਗਵੰਤ ਮਾਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ 'ਆਪ' ਪੂਰੀ ਤਰ੍ਹਾਂ ਖੇਰੂੰ-ਖੇਰੂੰ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਐੱਮ. ਕੇ. ਅਰਵਿੰਦ ਕੁਮਾਰ, ਐੱਸ. ਐੱਸ. ਪੀ. ਮਨਜੀਤ ਸਿੰਘ ਢੇਸੀ, ਏ. ਡੀ. ਸੀ. ਵਿਕਾਸ ਐੱਚ. ਐੱਸ. ਸਰਾਂ, ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ ਆਦਿ ਮੌਜੂਦ ਸਨ।

ਫੋਟੋ - http://v.duta.us/BaHwxwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/xNOAVQAA

📲 Get Faridkot-Muktsar News on Whatsapp 💬