[gurdaspur] - ਕੰਵਲਪ੍ਰੀਤ ਕਾਕੀ ਜ਼ਿਲਾ ਪ੍ਰਧਾਨ ਨਿਯੁਕਤ

  |   Gurdaspurnews

ਗੁਰਦਾਸਪੁਰ (ਹਰਮਨਪ੍ਰੀਤ)-ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਇਸ ਵਿੰਗ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲਾ ਗੁਰਦਾਸਪੁਰ ਨਾਲ ਸਬੰਧਤ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਪਾਰਟੀ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਾਕੀ ਨੇ ਕਿਹਾ ਕਿ ਉਹ ਪਹਿਲਾਂ ਵੀ ਗੰਨਾ ਕਾਸ਼ਤਕਾਰਾਂ ਸਮੇਤ ਹੋਰ ਕਿਸਾਨਾਂ ਦੀ ਹਰ ਮੁਸ਼ਕਲ ਹੱਲ ਕਰਵਾਉਣ ਲਈ ਸਰਕਾਰਾਂ ਵਿਰੁੱਧ ਲਡ਼ਾਈ ਲਡ਼ਦੇ ਰਹੇ ਹਨ ਅਤੇ ਹੁਣ ਪਾਰਟੀ ਨੇ ਉਨ੍ਹਾਂ ਨੂੰ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਦੀ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸਨੂੰ ਉਹ ਤਨਦੇਹੀ ਨਾਲ ਨਿਭਾਉਂਦੇ ਹੋਏ ਉਹ ਕਿਸਾਨਾਂ ਦੀ ਹਰ ਮੁਸ਼ਕਲ ਦਾ ਹੱਲ ਕਰਵਾਉਣ ਲਈ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕਿਸਾਨਾਂ ਸਮੇਤ ਹਰੇਕ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ, ਜਿਸਦੀ ਸਪੱਸ਼ਟ ਮਿਸਾਲ ਗੰਨਾ ਕਾਸ਼ਤਕਾਰਾਂ ਦੀ ਹੋ ਰਹੀ ਖੱਜਲ-ਖੁਆਰੀ ਤੋਂ ਮਿਲਦੀ ਹੈ।

ਫੋਟੋ - http://v.duta.us/dnwGowAA

ਇਥੇ ਪਡ੍ਹੋ ਪੁਰੀ ਖਬਰ — - http://v.duta.us/mwy_XwAA

📲 Get Gurdaspur News on Whatsapp 💬