[gurdaspur] - ਦਮਦਮੀ ਟਕਸਾਲ ਸੰਗਰਾਵਾਂ ਨੇ ਕੀਤਾ ਨਵੀਂ ਪੰਚਾਇਤ ਨੂੰ ਸਨਮਾਨਤ

  |   Gurdaspurnews

ਗੁਰਦਾਸਪੁਰ (ਬੇਰੀ)-ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਭਾਈ ਰਾਮ ਸਿੰਘ ਖਾਲਸਾ ਨੇ ਪਿੰਡ ਸੰਗਰਾਵਾਂ ਦੇ ਸਰਪੰਚ ਗੁਲਜ਼ਾਰ ਸਿੰਘ ਅਤੇ ਸਮੂਹ ਪੰਚਾਇਤ ਨੂੰ ਸਨਮਾਨਤ ਕੀਤਾ। ਸਮੂਹ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਵਿਖੇ ਮੱਥਾ ਟੇਕਿਆ ਅਤੇ ਭਾਈ ਖਾਲਸਾ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ®ਇਸ ਮੌਕੇ ਸਰਪੰਚ ਗੁਲਜ਼ਾਰ ਸਿੰਘ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਪਿੰਡ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਭਾਈ ਰਾਮ ਸਿੰਘ ਖਾਲਸਾ ਨੇ ਕਿਹਾ ਕਿ ਹੁਣ ਆਪ ਜੀ ਦਾ ਫਰਜ਼ ਬਣਦਾ ਹੈ ਕਿ ਪਿੰਡ ਦੇ ਵਿਕਾਸ ਕਾਰਜ ਅਤੇ ਹੋਰ ਫੈਸਲੇ ਵਾਹਿਗੁਰੂ ਜੀ ਦੇ ਭੈਅ ’ਚ ਰਹਿ ਕੇ ਕੀਤੇ ਜਾਣ। ਇਸ ਮੌਕੇ ਗੁਰਬਾਜ ਸਿੰਘ ਪੰਚ, ਜਗਦੇਵ ਸਿੰਘ ਪੰਚ, ਕੇਵਲ ਸਿੰਘ ਪੰਚ, ਜਗੀਰ ਸਿੰਘ ਪੰਚ, ਗੁਰਵੰਤ ਸਿੰਘ ਪੰਚ, ਗੁਲਜ਼ਾਰ ਸਿੰਘ ਖਹਿਰਾ, ਤੀਰਥ ਸਿੰਘ, ਸੁਖਵਿੰਦਰ ਸਿੰਘ ਕਾਹਲੋਂ, ਕਸ਼ਮੀਰ ਸਿੰਘ, ਰਾਮ ਸਿੰਘ, ਕਰਤਾਰ ਸਿੰਘ ਤੇ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/hLcRLgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/P0dTUwAA

📲 Get Gurdaspur News on Whatsapp 💬