[gurdaspur] - ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

  |   Gurdaspurnews

ਗੁਰਦਾਸਪੁਰ (ਬੇਰੀ, ਅਸ਼ਵਨੀ)-ਪੰਜਾਬ ਰੋਡਵੇਜ਼ ਪਨਬੱਸ ਵਰਕਰਜ਼ ਯੂਨੀਅਨ ਵਲੋਂ ਰੋਡਵੇਜ਼ ਦਫ਼ਤਰ ’ਚ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੂਬੇ ਦੇ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਸੂਬੇ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਕੋਹਾਡ਼, ਡਿਪੂ ਪ੍ਰਧਾਨ ਪ੍ਰਦੀਪ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਰਕਰਾਂ ਦੀ ਕੋਈ ਵੀ ਮੰਗ ਨਾ ਮੰਨੇ ਜਾਣ ਦੇ ਕਾਰਨ ਅੱਜ ਉਨ੍ਹਾਂ ਨੂੰ ਦੁਬਾਰਾ ਰੋਸ ਰੈਲੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ 30 ਜਨਵਰੀ, 2019 ਨੂੰ ਪੰਜਾਬ ਦੇ 18 ਡਿਪੂਆਂ ’ਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਜਦਕਿ 24 ਜਨਵਰੀ, 2014 ਨੂੰ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਦੇ ਬੱਸ ਅੱਡੇ ਬੰਦ ਕਰਕੇ ਪੁਤਲੇ ਫੂਕੇ ਜਾਣਗੇ। ਇਸ ਦੇ ਇਲਾਵਾ 4, 5, 6 ਫਰਵਰੀ ਨੂੰ ਤਿੰਨ ਰੋਜ਼ਾ ਹਡ਼ਤਾਲ ਦਾ ਐਲਾਨ ਕੀਤਾ ਜਾਵੇਗਾ, ਜਿਸ ਦੇ ਕਾਰਨ 5 ਨੂੰ ਦੀਨਾਨਗਰ, ਚੰਡੀਗਡ਼੍ਹ ਜਾਂ ਪਟਿਆਲਾ ’ਚ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਅਨਿਸ਼ਚਿਤ ਸਮੇਂ ਲਈ ਹਡ਼ਤਾਲ ’ਤੇ ਜਾਣਾ ਪੈ ਸਕਦਾ ਹੈ। ਇਸ ਮੌਕੇ ਯੂਨੀਅਨ ਦੇ ਨੁਮਾਇੰਦੇ ਚੇਅਰਮੈਨ ਰਜਿੰਦਰ ਸਿੰਘ ਗੋਰਾਇਆ, ਜਨਰਲ ਸਕੱਤਰ ਜਗਦੀਪ ਸਿੰਘ ਦਾਲਮ, ਉਪ-ਪ੍ਰਧਾਨ ਪਰਮਿੰਦਰ ਸਿੰਘ ਭੰਡਾਲ, ਰਛਪਾਲ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ ਕਲੇਰ, ਪ੍ਰਧਾਨ ਟਹਿਲ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਚਰਨ ਸਿੰਘ ਕਲਾਨੌਰ, ਜਸਵੰਤ ਸਿੰਘ, ਪੱਪੂ ਕਾਲਾ ਘਣੀਆ, ਨਰਿੰਦਰਪਾਲ ਸਿੰਘ, ਸ਼ੈਰੀ ਮਾਨ, ਰਮਨ ਕੁਮਾਰ ਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/z4vPcAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/YsJnAAAA

📲 Get Gurdaspur News on Whatsapp 💬