[jalandhar] - ਬੋਲੀਨਾ ਦੋਆਬਾ ਤੋਂ ਸਜੇ ਨਗਰ ਕੀਰਤਨ ’ਚ ਹਜ਼ਾਰਾਂ ਸ਼ਰਧਾਲੂਆਂ ਦੀ ਸ਼ਮੂਲੀਅਤ

  |   Jalandharnews

ਜਲੰਧਰ (ਮਹੇਸ਼)— ਨਿਰਮਲ ਕੁਟੀਆ ਜੌਹਲਾਂ ਦੇ ਮੌਜੂਦਾ ਪ੍ਰਮੁੱਖ ਸੰਤ ਬਾਬਾ ਜੀਤ ਸਿੰਘ ਭਾਰੀ ਮੀਂਹ ਦੇ ਬਾਵਜੂਦ ਵੀ ਪਿੰਡ ਬੋਲੀਨਾ ਦੋਆਬਾ ’ਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੌਰ ਸਾਹਿਬ ਦੀ ਸੇਵਾ ਨਿਭਾਈ। ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਟਰੱਕ, ਟਰਾਲੀਆਂ, ਜੀਪਾਂ, ਕਾਰਾਂ ਅਤੇ ਹੋਰ ਵਾਹਨਾਂ ਵਿਚ ਸਵਾਰ ਹੋ ਕੇ ਸ਼ਾਮਲ ਹੋਏ। ਪ੍ਰਧਾਨ ਨੰਬਰਦਾਰ ਮੱਖਣ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੋਲੀਨਾ ਦੋਆਬਾ ਤੋਂ ਸਵੇਰੇ 6 ਵਜੇ ਸ਼ੁਰੂ ਹੋਇਆ, ਜੋ ਕਿ ਆਲੇ-ਦੁਆਲੇ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦੇ ਹੋਏ ਸ਼ਾਮ 7 ਵਜੇ ਦੇ ਬਾਅਦ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਸੰਪੰਨ ਹੋਇਆ। ਨਗਰ ਕੀਰਤਨ ਵਿਚ ਪ੍ਰਸਿੱਧ ਪੰਥਕ ਜੱਥਿਆਂ ਅਤੇ ਬੈਂਡ ਪਾਰਟੀਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ। ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਅਤੇ ਸਫਾਈ ਵਿਵਸਥਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ।

ਫੋਟੋ - http://v.duta.us/595RPwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/gX3Y5wAA

📲 Get Jalandhar News on Whatsapp 💬