[jalandhar] - ਰਾਜਨਾਥ ਸਿੰਘ ਨੇ ਰਾਕੇਸ਼ ਰਾਠੌਰ ਨਾਲ ਸਾਂਝੀਆਂ ਕੀਤੀਆਂ ਪਰਿਵਾਰਕ ਯਾਦਾਂ

  |   Jalandharnews

ਜਲੰਧਰ (ਰਾਹੁਲ) – ਕੇਂਦਰੀ ਗ੍ਰਹਿ ਮੰਤਰੀ ਅਤੇ ਸਾਬਕਾ ਕੌਮੀ ਪ੍ਰਧਾਨ ਭਾਜਪਾ ਰਾਜਨਾਥ ਸਿੰਘ ਨੇ ਬੀਤੇ ਦਿਨ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨਾਲ ਪਰਿਵਾਰਕ ਯਾਦਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਕੱਦਾਵਰ ਆਗੂ ਅਤੇ ਉਨ੍ਹਾਂ ਦੇ ਪਿਤਾ ਸਵ. ਠਾਕੁਰ ਗਣਪਤੀ ਰਾਏ ਨਾਲ ਜੁੜੀਆਂ ਘਟਨਾਵਾਂ ਦੀ ਵੀ ਚਰਚਾ ਕੀਤੀ। ਮੌਜੂਦਾ ਸਮੇਂ 'ਚ ਪੰਜਾਬ ਦੇ ਬਦਲਦੇ ਸਿਆਸੀ ਹਾਲਾਤ, ਪਾਰਟੀ ਪ੍ਰੋਗਰਾਮਾਂ ਦੀ ਵੀ ਜਾਣਕਾਰੀ ਲਈ। ਇਸ ਤੋਂ ਇਲਾਵਾ ਰਾਜਨਾਥ ਸਿੰਘ ਨੇ ਅਗਲੀਆਂ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਕੰਮਾਂ ਤੇ ਉਸ ਦੇ ਲਈ ਬਣੀ ਰਣਨੀਤੀ ਮੁਤਾਬਕ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।

ਫੋਟੋ - http://v.duta.us/fR8bsgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/NGn4kQAA

📲 Get Jalandhar News on Whatsapp 💬