[jalandhar] - ਸਟੇਟ ਕਰਾਟੇ ਚੈਂਪੀਅਨਸ਼ਿਪ ’ਚ ਜੇ. ਪੀ. ਐੱਸ. ਦੇ ਵਿਦਿਆਰਥੀ ਛਾਏ

  |   Jalandharnews

ਜਲੰਧਰ (ਮਨਜੀਤ)-ਅੰਮ੍ਰਿਤਸਰ ਵਿਖੇ ਹੋਈ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ’ਚ ਸਥਾਨਕ ਜਲੰਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਜਗ੍ਹਾ ਪੱਕੀ ਕਰਨ ਦੀ ਸੂਚਨਾ ਹੈ। ਜਾਣਕਾਰੀ ਦਿੰਦਿਆਂ ਕੁਲਵਿੰਦਰ ਕੌਰ ਮਰੋਕ ਜਨਰਲ ਸਕੱਤਰ ਨੇ ਦੱਸਿਆ ਕਿ 20 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਹੋਈ ਉਕਤ ਪ੍ਰਤੀਯੋਗਤਾ ’ਚ ਕਰਾਟੇ ਕੋਚ ਨਛੱਤਰ ਕੁਮਾਰ ਦੀ ਅਗਵਾਈ ’ਚ ਹਰਮੀਨ ਕੌਰ, ਪਾਰਸ ਤੇ ਅਨੁਭਵ ਸਹੋਤਾ ਨੇ ਹਿੱਸਾ ਲਿਆ, ਜਿਨ੍ਹਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਚੇਨਈ ’ਚ ਹੋਣ ਜਾ ਰਹੀ ਨੈਸ਼ਨਲ ਚੈਂਪੀਅਨਸ਼ਿਪ ’ਚ ਆਪਣੀ ਥਾਂ ਪੱਕੀ ਕੀਤੀ ਹੈ। ਜਿੱਤ ਕੇ ਆਏ ਵਿਦਿਆਰਥੀਆਂ ਨੂੰ ਸਕੂਲ ਐੱਮ. ਡੀ. ਰਣਜੀਤ ਸਿੰਘ ਮਰੋਕ, ਮੈਡਮ ਕੁਲਵਿੰਦਰ ਕੌਰ ਮਰੋਕ ਜਨਰਲ ਸਕੱਤਰ, ਮੈਨੇਜਮੈਂਟ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਤਰਜਿੰਦਰਪਾਲ ਸਿੰਘ, ਪ੍ਰਿੰ. ਸਰਬਜੀਤ ਕੌਰ, ਮੈਡਮ ਗੁਰਮੀਤ ਕੌਰ ਵਿਰਕ, ਸੋਨਿਕਾ ਰਾਣੀ, ਪਰਮਜੀਤ ਕੌਰ ਤੇ ਹੋਰ ਸਕੂਲ ਸਟਾਫ ਮੌਜੂਦ ਸੀ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/cQVMkwAA

📲 Get Jalandhar News on Whatsapp 💬