[ludhiana-khanna] - ਕਾਂਗਰਸ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦੇਵੇਗੀ : ਗਾਲਿਬ

  |   Ludhiana-Khannanews

ਲੁਧਿਆਣਾ (ਧਾਲੀਵਾਲ)-ਕਾਂਗਰਸ ਪਾਰਟੀ ਲੁਧਿਆਣਾ ਜ਼ਿਲੇ ’ਚ ਹਰੇਕ ਮਿਹਨਤੀ ਵਰਕਰ ਨੂੰ ਬਣਦਾ ਮਾਣ ਸਤਿਕਾਰ ਦੇਵੇਗੀ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਲੁਧਿਆਣੇ ਜ਼ਿਲੇ ਦੀ ਇਤਿਹਾਸਕ ਜਿੱਤ ਹੋਵੇ। ਇਹ ਸ਼ਬਦ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਜ਼ਿਲਾ ਕਾਂਗਰਸ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਟੀਟੂ ਪੁਡ਼ੈਣ ਵਲੋਂ ਰੱਖੇ ਗਏ ਸਾਦੇ ਸਮਾਗਮ ਦੌਰਾਨ ਕਹੇ। ਉਨ੍ਹਾਂ ਆਖਿਆ ਕਿ ਕਾਂਗਰਸ ਵੱਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਲੈ ਕੇ ਜਾਵਾਂਗੇ। ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਵੱਲੋਂ ਸੋਨੀ ਗਾਲਿਬ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦਿਆਲ ਸਿੰਘ ਬਾਸੀ, ਗੋਗੀ ਬੱਲ, ਸੁਖਵਿੰਦਰ ਸਿੰਘ ਸੋਨੀ, ਨੰਬਰਦਾਰ ਗੁਰਮੀਤ ਸਿੰਘ, ਜੀਤ ਸਿੰਘ ਸਿੱਧੂ, ਪੰਚ ਕੁਲਵੰਤ ਸਿੰਘ ਹਲਵਾਈ ਆਦਿ ਹਾਜ਼ਰ ਸਨ।

ਫੋਟੋ - http://v.duta.us/_5GbEQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BY0tjAAA

📲 Get Ludhiana-Khanna News on Whatsapp 💬