[ropar-nawanshahar] - ਲੋਕਾਂ ਨੂੰ ਸੇਵਾ ਕੇਂਦਰ ਦੀਆਂ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ

  |   Ropar-Nawanshaharnews

ਰੋਪੜ (ਬਾਲੀ)-ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਸੇਵਾ ਕੇਂਦਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਪਬਲਿਕ ਮੀਟਿੰਗ ਕਰਵਾਈ ਗਈ ਜਿਸ ’ਚ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਭਾਗ ਲਿਆ। ਇਸ ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੇਵਾ ਕੇਂਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਇਸ ਕੇਂਦਰ ਤੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨ ਕਾਰਡ, ਆਧਾਰ ਕਾਰਡ,ਲੇਬਰ ਕਾਰਡ, ਪਾਸਪੋਰਟ, ਜਾਤੀ, ਰਿਹਾਇਸ਼ੀ ਸਰਟੀਫਿਕੇਟ ਬਣਾਉਣ ਤੋਂ ਇਲਾਵਾ ਜੇਕਰ ਕਿਸੇ ਸਰਟੀਫਿਕੇਟ ਕਾਗਜ਼ ਪੱਤਰ ’ਚ ਤਬਦੀਲੀ ਕਰਵਾਉਣੀ ਹੈ ਉਹ ਸਹੂਲਤ ਵੀ ਇਥੇ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਕੰਮ ਆਉਣ ਵਾਲੇ ਸਰਟੀਫਿਕੇਟ ਜਿਵੇਂ ਜਾਤੀ ਸਰਟੀਫਿਕੇਟ,ਆਮਦਨ ਸਰਟੀਫਿਕੇਟ ਆਦਿ ਵੀ ਇਥੇ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੁਵਿਧਾ ਕੇਂਦਰ ’ਚ ਲੋਕਾਂ ਨੂੰ ਸਹੂਲਤਾਂ ਦਾ ਲਾਭ ਲੈਣ ’ਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿੱਜਕ ਦੇ ਮੈਨੂੰ ਆ ਕਿ ਮਿਲ ਸਕਦੇ ਹਨ । ਅੱਜ ਦੀ ਮੀਟਿੰਗ ਦਾ ਉਦੇਸ਼ ਲੋਕਾਂ ਨੂੰ ਸੁਵਿਧਾ ਕੇਂਦਰ ਤੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਣਕਾਰੀ ਦੇਣਾ ਹੈ ਤਾਂ ਜੋ ਉਹ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਸੇਵਾ ਕੇਂਦਰ ਦਾ ਸਟਾਫ ਗੁਰਕੀਰਤ ਸਿੰਘ, ਜਸਵੀਰ ਸਿੰਘ, ਨਰਿੰਦਰ ਸਿੰਘ, ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/lAvniAAA

📲 Get Ropar-Nawanshahar News on Whatsapp 💬