[sangrur-barnala] - ਕਾਰ ’ਚੋਂ 40 ਕਿਲੋ ਭੁੱਕੀ ਫੜੀ

  |   Sangrur-Barnalanews

ਸੰਗਰੂਰ (ਵਿਕਾਸ, ਕਾਂਸਲ)-ਸੀ. ਆਈ. ਏ .ਬਹਾਦਰ ਸਿੰਘ ਵਾਲਾ ਦੀ ਪੁਲਸ ਨੇ ਇਕ ਕਾਰ ’ਚੋਂ 40 ਕਿਲੋ ਭੁੱਕੀ ਬਰਾਮਦ ਕਰ ਕੇ ਮੌਕੇ ਤੋਂ ਫ਼ਰਾਰ ਹੋਏ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਬਹਾਦਰ ਸਿੰਘ ਵਾਲਾ ਵਿਖੇ ਤਾਇਨਾਤ ਐੱਸ. ਆਈ. ਬਸੰਤ ਸਿੰਘ ਨੇ ਦੱਸਿਆ ਕਿ ਪਿੰਡ ਨਾਗਰਾ ਨੇਡ਼ੇ ਏ. ਐੱਸ. ਆਈ. ਪਰਮਿੰਦਰ ਸਿੰਘ ਸਮੇਤ ਪੁਲਸ ਪਾਰਟੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਇਕ ਆਪਟਰਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਸਵਾਰ ਦੋ ਵਿਅਕਤੀ ਪੁਲਸ ਨੂੰ ਦੇਖ ਕੇ ਮੌਕੇ ਤੋਂ ਕਾਰ ਛੱਡ ਕੇ ਭੱਜਣ ’ਚ ਸਫਲ ਹੋ ਗਏ। ਤਲਾਸ਼ੀ ਲੈਣ ’ਤੇ ਕਾਰ ’ਚੋਂ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਐੱਸ. ਆਈ. ਬਸੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਭੁੱਕੀ ਸਮੇਤ ਕਾਰ ਨੂੰ ਕਬਜ਼ੇ ’ਚ ਲੈ ਕੇ ਫਰਾਰ ਹੋਏ ਵਿਅਕਤੀਆਂ ਦੀ ਸ਼ਨਾਖ਼ਤ ਗੁਰਪਾਲ ਸਿੰਘ ਵਾਸੀ ਛਾਜਲਾ ਤੇ ਰਾਮੂ ਵਾਸੀ ਭੀਖੀ ਵਜੋਂ ਕਰ ਕੇ ਦੋਵਾਂ ਖਿਲਾਫ ਥਾਣਾ ਭਵਾਨੀਗਡ਼੍ਹ ਵਿਖੇ ਕੇਸ ਦਰਜ ਕੀਤਾ ਗਿਆ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਫੋਟੋ - http://v.duta.us/3wLGbQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/p7vnawAA

📲 Get Sangrur-barnala News on Whatsapp 💬