[sangrur-barnala] - ਸੰਗਰੂਰ ਤੋਂ ਚੋਣ ਲੜਨ ਦੀ ਢੀਂਡਸਾ ਨੇ ਕੀਤੀ ਨਾਂਹ

  |   Sangrur-Barnalanews

ਸੰਗਰੂਰ(ਵੈੱਬ ਡੈਸਕ)— ਢੀਂਡਸਾ ਪਰਿਵਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜੇਗਾ। ਇਹ ਗੱਲ ਸਾਬਕਾ ਵਿੱਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਖੁਦ ਸਪਸ਼ਟ ਕੀਤੀ ਹੈ। ਪਿੰਡ ਕੁਠਾਲਾ ਵਿਚ ਢੀਂਡਸਾ ਨੇ ਇਹ ਗੱਲ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੇ ਹਲਕਾ ਸੰਗਰੂਰ ਤੋਂ ਬਤੌਰ ਅਕਾਲੀ ਉਮੀਦਵਾਰ ਬਣਨ ਦੀ ਚੱਲ ਰਹੀਆਂ ਚਰਚਾਵਾਂ ਦੇ ਜਵਾਬ ਵਿਚ ਕਹੀ।

ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਚੋਣ ਲੜਨ ਲਈ ਹੁਕਮ ਦਿੰਦੀ ਹੈ ਤਾਂ ਉਹ ਇਸ ਸਬੰਧੀ ਪਾਰਟੀ ਆਗੂਆਂ ਨਾਲ ਗੱਲਬਾਤ ਕਰਨਗੇ ਪਰ ਹਾਲੇ ਤੱਕ ਸੰਗਰੂਰ ਤੋਂ ਉਮੀਦਵਾਰ ਦੀ ਚੋਣ ਨੂੰ ਲੈ ਕੇ ਪਾਰਟੀ ਪੱਧਰ 'ਤੇ ਕੋਈ ਵੀ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਲਹਿਰਾਗਾਗਾ ਤੋਂ ਵਿਧਾਇਕ ਹਨ ਅਤੇ ਉਹ ਵਿਧਾਨ ਸਭਾ ਵਿਚ ਆਪਣੇ ਹਲਕੇ ਦੀ ਪ੍ਰਤੀਨਿਧਤਾ ਕਰਦੇ ਹੋਏ ਸਮੱਸਿਆਵਾਂ ਚੁੱਕਦੇ ਹਨ। ਕਾਂਗਰਸ ਪਾਰਟੀ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਪਿਛਲੇ ਦਿਨੀਂ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ 'ਤੇ ਕਾਂਗਰਸ ਸਰਕਾਰ 'ਤੇ ਕੀਤੀ ਟਿੱਪਣੀ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਅਸਲ ਚਿਹਰਾ ਨੰਗਾ ਹੋ ਗਿਆ ਹੈ। ਕਿਉਂਕਿ ਕਾਂਗਰਸ ਸਰਕਾਰ ਦੇ ਨੁਮਾਇੰਦੇ ਹੀ ਸਰਕਾਰ ਦੀ ਅਸਲ ਤਸਵੀਰ ਲੋਕਾਂ ਸਾਹਮਣੇ ਲਿਆ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਨੰਬਰਦਾਰ ਨਿਹਾਲ ਕੁਠਾਲਾ, ਤਲਵੀਰ ਸਿੰਘ ਕਾਲਾ, ਦਰਸ਼ਨ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

ਫੋਟੋ - http://v.duta.us/dF-xBgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/rMDzkQAA

📲 Get Sangrur-barnala News on Whatsapp 💬