[tarntaran] - ਸਰਪੰਚ ਪ੍ਰਤਾਪ ਸਿੰਘ ਨੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

  |   Tarntarannews

ਤਰਨਤਾਰਨ (ਜ.ਬ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਮੱਦਰ ਮਥਰਾ ਭਾਗੀ ਦੇ ਨਵੇਂ ਬਣੇ ਸਰਪੰਚ ਪ੍ਰਤਾਪ ਸਿੰਘ ਵਲੋਂ ਜਿੱਤ ਦੀ ਖੁਸ਼ੀ ’ਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ’ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਆਪਣੀ ਹਾਜ਼ਰੀ ਲਗਾਈ। ਇਸ ਮੌਕੇ ਸਰਪੰਚ ਪ੍ਰਤਾਪ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਜੋ ਮਾਣ ਉਨ੍ਹਾਂ ਨੂੰ ਮਿਲਿਆ ਹੈ ਉਸ ਲਈ ਸਦਾ ਰਿਣੀ ਰਹਿਣਗੇ ਅਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਦਾ ਪਾਰਟੀਬਾਜ਼ੀ ਤੋਂ ’ਤੇ ਉਠ ਕੇ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਪਿੰਡ ਦੇ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ’ਤੇ ਕੁਲਦੀਪ ਸਿੰਘ ਚੱਕ ਵਾਲਾ, ਦਲਜੀਤ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ, ਗੁਰਦੇਵ ਸਿੰਘ ਕੰਬੋਕੇ , ਸਤਨਾਮ ਸਿੰਘ ਸੂਬੇਦਾਰ, ਬਾਬਾ ਬਲਦੇਵ ਸਿੰਘ, ਬਾਬਾ ਪਾਲ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਸਰਵਨ ਸਿੰਘ ਬਲਾਕ ਸੰਮਤੀ, ਰਣਜੀਤ ਸਿੰਘ ਭੁੱਲਰ, ਗੁਰਭੇਜ ਸਿੰਘ, ਸਰਵਨ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਹਰਪਾਲ ਸਿੰਘ ਮੈਂਬਰ, ਸੁਖਦੇਵ ਸਿੰਘ ਸਰਪੰਚ ਬੱਠੇ ਭੈਣੀ, ਗੁਰਦੇਵ ਸਿੰਘ ਬੱਠੇ ਭੈਣੀ, ਪ੍ਰਮਜੀਤ ਸਿੰਘ ਮਾਣੋਚਾਹਲ ਆਦਿ ਹਾਜ਼ਰ ਸਨ।

ਫੋਟੋ - http://v.duta.us/EgZypQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/k-QjPgAA

📲 Get Tarntaran News on Whatsapp 💬