ਜਾਖੜ ਦੀ ਸੁਖਬੀਰ ਨੂੰ ਚੁਣੌਤੀ, ਭਾਜਪਾ ਨਾਲ ਰਿਸ਼ਤਿਆਂ ਬਾਰੇ ਸਥਿਤੀ ਕਰੇ ਸਪੱਸ਼ਟ

  |   Punjabnews

ਜਲੰਧਰ,(ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਤੇ ਭਾਜਪਾ ਦੇ ਨਾਲ ਸਬੰਧਾਂ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਭਾਜਪਾ ਹਰਿਆਣਾ 'ਚ ਕਿਸਾਨ ਤੇ ਗ਼ਰੀਬ ਵਿਰੋਧੀ ਹੈ ਤਾਂ ਉਹ ਕੇਂਦਰ ਤੇ ਪੰਜਾਬ 'ਚ ਕਿਸ ਤਰ੍ਹਾਂ ਅਕਾਲੀ ਦਲ ਦੀ ਹਿਤੈਸ਼ੀ ਹੋ ਗਈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਤੋਂ ਬਾਹਰ ਕੌਮੀ ਪੱਧਰ 'ਤੇ ਜਿਸ ਭਾਜਪਾ ਦੀਆਂ ਨੀਤੀਆਂ ਦੀ ਅਕਾਲੀ ਦਲ ਨਿਖੇਧੀ ਕਰ ਰਿਹਾ ਹੈ, ਉਹ ਨੀਤੀਆਂ ਪੰਜਾਬ ਦੇ ਹੱਕ 'ਚ ਕਿਵੇਂ ਹੋ ਸਕਦੀਆਂ ਹਨ। ਜਾਖੜ ਨੇ ਕਿਹਾ ਕਿ ਜਿਸ ਭਾਜਪਾ ਦੀ ਸਰਕਾਰ ਨੂੰ ਹਰਿਆਣਾ 'ਚ ਅਕਾਲੀ ਦਲ ਦੇ ਪ੍ਰਧਾਨ ਉਖਾੜ ਸੁੱਟ ਕੇ ਪਰ੍ਹੇ ਮਾਰਨ ਦੀਆਂ ਗੱਲਾਂ ਕਰਦੇ ਹਨ। ਉਸੇ ਪਾਰਟੀ ਦੀ ਕੇਂਦਰ ਸਰਕਾਰ 'ਚ ਅਕਾਲੀ ਦਲ ਦੀ ਭਾਈਵਾਲੀ ਹੈ। ਇੱਥੋਂ ਤੱਕ ਕਿ ਅਕਾਲੀ ਦਲ ਦੀ ਵਜ਼ੀਰ ਕੇਂਦਰ 'ਚ ਸੁੱਖ-ਸਹੂਲਤਾਂ ਦਾ ਆਨੰਦ ਮਾਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ ਆਗੂ ਦੋਵਾਂ ਪਾਰਟੀਆਂ ਦਾ ਗੱਠਜੋੜ ਜਾਰੀ ਰਹਿਣ ਦੀਆਂ ਗੱਲਾਂ ਕਰ ਰਹੇ ਹਨ। ਇਹ ਦੋਹਰੀ ਰਾਜਨੀਤੀ ਹੁਣ ਚੱਲਣ ਵਾਲੀ ਨਹੀਂ ਹੈ।...

ਫੋਟੋ - http://v.duta.us/FfvAJgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/CxoEtAAA

📲 Get Punjab News on Whatsapp 💬