ਅੰਮ੍ਰਿਤਧਾਰੀ ਕਾਂਗਰਸੀ ਵਰਕਰ ਦੇ ਹੱਕ 'ਚ ਮਜੀਠੀਆ ਜਾਣਗੇ ਅਕਾਲ ਤਖਤ

  |   Ludhiana-Khannanews

ਮੁੱਲਾਂਪੁਰ ਦਾਖਾ (ਕਾਲੀਆ) : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਧਾਰੀ ਕਾਂਗਰਸੀ ਵਰਕਰ ਦੀ ਦਸਤਾਰ, ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਲੈ ਕੇ ਜਾਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬੀਤੇ ਦਿਨ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਤੋਂ ਮੰਦਭਾਗਾ ਹੋਰ ਕੀ ਹੋਵੇਗਾ ਕਿ ਇਕ ਸਰਕਾਰ ਦਾ ਕੈਬਨਿਟ ਮੰਤਰੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤੀ ਦਸਤਾਰ, ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰੇ। ਅਸੀਂ ਇਨ੍ਹਾਂ ਕਾਂਗਰਸੀ ਵਰਕਰਾਂ ਦੇ ਇਨਸਾਫ ਲਈ ਭਾਰਤੀ ਚੋਣ ਕਮਿਸ਼ਨ ਅਤੇ ਹਾਈ ਕੋਰਟ 'ਚ ਵੀ ਅਰਜ਼ੀ ਦੇਵਾਂਗੇ ਤਾਂ ਜੋ ਇਸ ਘਟਨਾ ਦੀ ਨਿਰਪੱਖ ਜਾਂਚ ਹੋ ਸਕੇ ਅਤੇ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ 'ਤੇ ਵੀ ਲੈ ਕੇ ਜਾਵਾਂਗੇ। ਉਨ੍ਹਾਂ ਪੀੜਤਾਂ ਨੂੰ ਭੋਰਸਾ ਦਿਵਾਇਆ ਕਿ ਤੁਸੀਂ ਸਾਡੀ ਸ਼ਰਨ 'ਚ ਆ ਗਏ ਹੋ, ਤੁਹਾਡਾ ਵਾਲ ਵੀ ਵਿੰਗਾ ਨਹੀਂ ਹੋਣ ਦੇਵਾਂਗੇ।...

ਫੋਟੋ - http://v.duta.us/9zGvKwEA

ਇਥੇ ਪਡ੍ਹੋ ਪੁਰੀ ਖਬਰ - - http://v.duta.us/VfHW8gAA

📲 Get Ludhiana-Khanna News on Whatsapp 💬