ਪਾਕਿ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਲਈ 1 ਹਫ਼ਤੇ 'ਚ ਜਾਰੀ ਹੋਵੇਗੀ ਵੈੱਬਸਾਈਟ

  |   Jalandharnews

ਜਲੰਧਰ (ਧਵਨ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਦੇ ਨਾਵਾਂ ਦੀ ਰਜਿਸਟ੍ਰੇਸ਼ਨ ਵਾਸਤੇ ਅਗਲੇ ਇਕ ਹਫ਼ਤੇ 'ਚ ਵੈੱਬਸਾਈਟ ਜਾਰੀ ਕੀਤੀ ਜਾ ਸਕਦੀ ਹੈ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਪੰਜਾਬ ਦੀ ਕੈਪਟਨ ਸਰਕਾਰ ਨਾਲ ਸਲਾਹ-ਮਸ਼ਵਰੇ ਮਗਰੋਂ ਲਿਆ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਹੈ ਕਿ ਵੈੱਬਸਾਈਟ 'ਚ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਫਾਰਮ 'ਚ ਆਪਣਾ ਪਾਸਪੋਰਟ ਨੰਬਰ ਭਰਨਾ ਹੋਵੇਗਾ ਅਤੇ ਉਸ ਦੀ ਘੋਖ-ਪੜਤਾਲ ਕਰਨ ਤੋਂ ਬਾਅਦ ਸ਼ਰਧਾਲੂਆਂ ਦੇ ਨਾਂ ਪਾਕਿਸਤਾਨੀ ਹਾਈ ਕਮਿਸ਼ਨ ਕੋਲ ਆਗਿਆ ਦੇਣ ਲਈ ਭੇਜ ਦਿੱਤੇ ਜਾਣਗੇ। ਪਾਕਿ ਹਾਈ ਕਮਿਸ਼ਨ ਵਲੋਂ ਯਾਤਰਾ ਰੁੱਕੇ ਭਾਵ ਪਰਮਿਟ ਜਾਰੀ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਸ਼ਰਧਾਲੂ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਜਾ ਸਕਣਗੇ।...

ਫੋਟੋ - http://v.duta.us/Mk6WoQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/JNeVGgAA

📲 Get Jalandhar News on Whatsapp 💬