ਪਠਾਨਕੋਟ : ਬਿਸਕੁੱਟ ਫੈਕਟਰੀ 'ਚ ਲੱਗੀ ਭਿਆਨਕ ਅੱਗ (ਤਸਵੀਰਾਂ)

  |   Gurdaspurnews

ਪਠਾਨਕੋਟ (ਜੋਤੀ) : ਪਠਾਨਕੋਟ ਦੇ ਸੁੰਦਰ ਚੱਕ ਮੋੜ 'ਤੇ ਰਸ ਤੇ ਬਿਸਕੁੱਟ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਅੱਜ ਸਵੇਰੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਹ ਕੁਝ ਹੀ ਮਿੰਟਾਂ 'ਚ ਪੂਰੀ ਫੈਕਟਰੀ 'ਚ ਫੈਲ ਗਈ ਅਤੇ ਫੈਕਟਰੀ ਮਾਲਕ ਅੱਗ ਬੁਝਾਉਂਦੇ ਸਮੇਂ ਮਾਮੂਲੀ ਜ਼ਖਮੀ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਨੇ ਦੱਸਿਆ ਕਿ ਅੱਗ ਅੱਜ ਸਵੇਰੇ ਕਰੀਬ 6.30 ਵਜੇ ਦੇ ਕਰੀਬ ਲੱਗੀ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤੇ ਤੇ ਮੌਕੇ 'ਤੇ 15 ਦੇ ਕਰੀਬ ਅੱਗ ਬੁਝਾਊ ਗੱਡੀਆਂ ਪਹੁੰਚੀਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਕੁਝ ਅੰਦਾਜ਼ਾ ਨਹੀਂ ਲੱਗ ਸਕਿਆ। ਖਬਰ ਲਿਖੇ ਜਾਣ ਤੱਕ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਲਗਾਤਾਰ ਜਾਰੀ ਹੈ।

ਫੋਟੋ - http://v.duta.us/ewBYygAA

ਇਥੇ ਪਡ੍ਹੋ ਪੁਰੀ ਖਬਰ - - http://v.duta.us/kDVh_QAA

📲 Get Gurdaspur News on Whatsapp 💬