ਭਾਈ ਦਾਦੂਵਾਲ ਨੇ ਮਨਪ੍ਰੀਤ ਬਾਦਲ ਤੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

  |   Punjabnews

ਬਠਿੰਡਾ (ਅਮਿਤ) : ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜ਼ਿਲਾ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ ਕੁਝ ਦਿਨ ਪਹਿਲਾਂ ਦਾਦੂਵਾਲ ਵਲੋਂ ਬਠਿੰਡਾ ਦੇ ਸਿਵਲ ਲਾਈਨ ਸਥਿਤ ਗੁਰੂ ਨਾਨਕ ਲਾਈਬ੍ਰੇਰੀ ਹਾਲ ਵਿਚ ਆਉਣ ਵਾਲੀ 20 ਤਾਰੀਕ ਨੂੰ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪੁਰਬ ਮਨਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਬਠਿੰਡਾ ਪੁਲਸ ਵਲੋਂ ਸਿਵਲ ਲਾਈਨ ਕਲੱਬ ਨੂੰ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਅਤੇ ਧਾਰਾ 145 ਲਗਾ ਦਿੱਤੀ ਗਈ।

ਇਸ ਤੋਂ ਬਾਅਦ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਇਸ ਲਈ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਸਿੱਖ, ਹਿੰਦੂ, ਮੁਸਲਿਮ ਸਾਰੀਆਂ ਜਥੇਬੰਦੀਆਂ ਇਕ ਹਨ ਅਤੇ ਆਉਣ ਵਾਲੀ 20 ਤਾਰੀਕ ਨੂੰ ਸਿਵਲ ਲਾਈਨ ਕਲੱਬ 'ਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਭਾਈ ਦਾਦੂਵਾਲ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰੋਕਣ ਦਾ ਕੋਸ਼ਿਸ਼ ਕੀਤੀ ਗਈ ਤਾਂ ਸਾਰੀਆਂ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਜੇਕਰ ਗ੍ਰਿਫਤਾਰੀ ਵੀ ਦੇਣੀ ਪਈ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ।

ਫੋਟੋ - http://v.duta.us/RunNXQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/sVJEegAA

📲 Get Punjab News on Whatsapp 💬