ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ 'ਚ ਅਗਲੇ 2 ਦਿਨਾਂ 'ਚ ਪਵੇਗਾ 'ਮੀਂਹ'

  |   Ludhiana-Khannanews

ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਮਿਜਾਜ਼ ਸਬੰਧੀ ਵਿਸ਼ੇਸ਼ ਬੁਲੇਟਨ ਜਾਰੀ ਕਰਦੇ ਹੋਏ ਇਹ ਸੰਭਾਵਨਾ ਜ਼ਾਹਰ ਕੀਤੀ ਹੈ ਕਿ 17 ਅਤੇ 18 ਅਕਤੂਬਰ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ, ਜਦੋਂ ਕਿ ਉਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ।

ਮੌਸਮ ਮਾਹਿਰਾਂ ਦੇ ਮੁਤਾਬਕ ਮੈਦਾਨੀ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 19 ਤੋਂ 21 ਡਿਗਰੀ ਸੈਲਸੀਅਸ ਤੱਕ ਰਹੇਗਾ। ਮਾਹਰਾਂ ਨੇ ਦੱਸਿਆ ਕਿ ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 80 ਤੋਂ 95 ਫੀਸਦੀ ਅਤੇ ਸ਼ਾਮ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 48 ਤੋਂ 65 ਫੀਸਦੀ ਰਹਿਣ ਦੀ ਸੰਭਾਵਨਾ ਹੈ।

ਫੋਟੋ - http://v.duta.us/AJipzAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/8ZiKNgAA

📲 Get Ludhiana-Khanna News on Whatsapp 💬