ਮੋਹਾਲੀ : ਪਟਾਕਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ

  |   Punjabnews

ਮੋਹਾਲੀ,(ਨਿਆਮੀਆਂ): ਜ਼ਿਲਾ ਮੋਹਾਲੀ 'ਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਗਿਰੀਸ਼ ਦਿਆਲਨ ਦੀ ਅਗਵਾਈ 'ਚ ਡਰਾਅ ਕੱਢਿਆ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 'ਚ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ, ਐੱਸ. ਡੀ. ਐੱਮ. ਜਗਦੀਪ ਸਹਿਗਲ ਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਦੀ ਹਾਜ਼ਰੀ 'ਚ ਕੱਢਿਆ ਗਿਆ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ 'ਚ ਨੇਪਰੇ ਚਾੜ੍ਹੀ ਗਈ। ਡਰਾਅ ਤੋਂ ਇਕ ਪਾਸੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਜ਼ਿਲੇ ਭਰ ਦੇ 44 ਲਾਇਸੈਂਸਾਂ ਲਈ ਕੁੱਲ 1031 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿਚੋਂ 1026 ਠੀਕ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੋਹਾਲੀ, ਸੋਹਾਣਾ ਤੇ ਬਲੌਂਗੀ 'ਚ ਪਟਾਕਿਆਂ ਦੀ ਵਿਕਰੀ ਲਈ 14 ਲਾਇਸੈਂਸਾਂ ਵਾਸਤੇ 621 ਅਰਜ਼ੀਆਂ ਮਿਲੀਆਂ, ਜਦੋਂ ਕਿ ਕੁਰਾਲੀ ਵਿਚ ਪਟਾਕਿਆਂ ਦੀ ਵਿਕਰੀ ਲਈ 4 ਲਾਇਸੈਂਸ ਦਿੱਤੇ ਗਏ ਪਰ ਅਰਜ਼ੀਆਂ 52 ਪ੍ਰਾਪਤ ਹੋਈਆਂ ਸਨ।...

ਫੋਟੋ - http://v.duta.us/iLEstAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/QPVVhgAA

📲 Get Punjab News on Whatsapp 💬