550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਨ੍ਹਾਂ ਕਿਸਾਨਾਂ ਨੇ ਖਾਧੀ ਸਹੁੰ, ਨਹੀਂ ਸਾੜਨਗੇ ਪਰਾਲੀ

  |   Patialanews

ਫਤਿਹਗੜ੍ਹ ਸਾਹਿਬ (ਵਿਪਨ)-ਪੰਜਾਬ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਅੱਗ ਨਾਲ ਹੋਣ ਵਾਲਾ ਧੂੰਆਂ ਕਈ ਬੀਮਾਰੀਆਂ ਦਾ ਕਾਰਨ ਬਣਦਾ ਹੈ, ਉੱਥੇ ਹੀ ਵੱਡੀ ਮਾਤਰਾ 'ਚ ਫੈਲੇ ਇਸ ਧੂੰਏਂ ਕਾਰਨ ਸੜਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਪੰਜਾਬ ਦਾ ਇਕ ਅਜਿਹਾ ਪਿੰਡ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੈ। ਇਹ ਪਿੰਡ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ 'ਚ ਪੈਂਦਾ ਹੈ ਜਿਸ ਦਾ ਨਾਂ ਹੈ ਭਰਪੂਰਗੜ੍ਹ। ਪਿੰਡ ਭਰਪੂਰਗੜ੍ਹ ਦੇ ਗੁਰੁਦਆਰਾ ਸਾਹਿਬ ਜਿੱਥੇ ਪਿੰਡ ਦੇ ਸਾਰੇ ਕਿਸਾਨਾਂ ਦੇ ਨਾਲ ਖੇਤੀਬਾੜੀ ਅਫਸਰ ਮੀਟਿੰਗ ਕੀਤੀ। ਖੇਤੀਬਾੜੀ ਅਫਸਰ ਰਮਨਦੀਪ ਸਿੰਘ ਨੇ ਦੱਸਿਆ ਹੈ ਕਿ ਅੱਜ ਪਿੰਡ ਭਰਪੂਰਗੜ੍ਹ ਦੇ ਸਾਰੇ ਕਿਸਾਨਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਇਹ ਸਹੁੰ ਚੁੱਕੀ ਹੈ ਕਿ ਉਹ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਹਿਕਮੇ ਵਲੋਂ ਵੀ ਪਿੰਡ ਪੱਧਰ, ਬਲਾਕ ਪੱਧਰ ਅਤੇ ਜ਼ਿਲਾ ਪੱਧਰ ਤੇ ਝੋਨੇ ਦੀ ਰਹਿੰਦ ਖੂਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਅਫਸਰ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਸਬਸਿਡੀ ਤੇ ਖੇਤੀਬਾੜੀ ਦੇ 'ਚ ਵਰਤੇ ਜਾਣ ਵਾਲੇ ਸੰਧ ਵੀ ਮੁਹੱਈਆ ਕਰਵਾਏ ਜਾ ਰਹੇ ਹਨ।...

ਫੋਟੋ - http://v.duta.us/K5y5pwEA

ਇਥੇ ਪਡ੍ਹੋ ਪੁਰੀ ਖਬਰ - - http://v.duta.us/L9UTmgAA

📲 Get Patiala News on Whatsapp 💬