ਸਕੂਲ ਦੇ ਪ੍ਰਿੰਸੀਪਲ ਦਾ ਕਾਰਾ, 12ਵੀਂ ਦੇ ਵਿਦਿਆਰਥੀ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ

  |   Punjabnews

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਦੇ ਪਿੰਡ ਜੱਲੋਵਾਲ 'ਚ ਚਲ ਰਹੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਇਕ 12ਵੀਂ ਦੇ ਵਿਦਿਆਰਥੀ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਦੀ ਹਾਲਤ ਨਾਜ਼ੁਕ ਹੋਣ ਦੇ ਚੱਲਦੇ ਉਸ ਨੂੰ ਸਰਕਾਰੀ ਹਸਪਤਾਲ ਮਾਹਿਲਪੁਰ ਭਰਤੀ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਹਿਲਪੁਰ ਹਸਪਤਾਲ 'ਚ ਦਾਖਲ ਗੁਰਪ੍ਰੀਤ ਸਿੰਘ ਅਤੇ ਉਸ ਦੇ ਪਿਤਾ-ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜੱਲੋਵਾਲ ਦੇ ਇਕ ਨਿੱਜੀ ਸਕੂਲ ਗੁਰੂ ਅਰਜਨ ਦੇਵ 'ਚ ਪਿਛਲੇ 6 ਸਾਲ ਤੋਂ ਪੜ੍ਹ ਰਿਹਾ ਹੈ ਅਤੇ ਹੁਣ ਉਹ 12ਵੀਂ ਦਾ ਵਿਦਿਆਰਥੀ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਛੁੱਟੀ ਤੋਂ ਬਾਅਦ ਉਨ੍ਹਾਂ ਦਾ ਲੜਕਾ ਘਰ ਆਇਆ ਤਾਂ ਉਨ੍ਹਾਂ ਦੇ ਲੜਕੇ ਦੀ ਸਿਹਤ ਠੀਕ ਨਹੀਂ ਸੀ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ।...

ਫੋਟੋ - http://v.duta.us/A9aZGgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/8l9I5wAA

📲 Get Punjab News on Whatsapp 💬