ਜੈਕਾਰਿਆਂ ਦੀ ਗੂੰਜ ਨਾਲ ਹੋਈ ਕੋਟ ਧਰਮ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ

  |   Bhatinda-Mansanews

ਅੰਮ੍ਰਿਤਸਰ (ਦੀਪਕ ਸ਼ਰਮਾ, ਮਿੱਤਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਸੂਬਿਆਂ ਦੀ ਯਾਤਰਾ ਕਰਨ ਮਗਰੋਂ ਪੰਜਾਬ 'ਚ ਹਰ ਪੜਾਅ 'ਤੇ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ ਸਵਾਗਤ ਲਈ ਪੁੱਜ ਰਹੀਆਂ ਹਨ। ਅੱਜ ਨਗਰ ਕੀਰਤਨ ਦੀ ਮਾਨਸਾ ਦੇ ਕੋਟਧਰਮੂ ਸਥਿਤ ਗੁਰਦੁਆਰਾ ਸੂਲੀਸਰ ਸਾਹਿਬ ਤੋਂ ਬਰਨਾਲਾ ਲਈ ਰਵਾਨਾ ਹੋਣ ਸਮੇਂ ਵੀ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ। ਇਥੋਂ ਨਗਰ ਕੀਰਤਨ ਨੂੰ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਸੁਰਜੀਤ ਸਿੰਘ ਰਾਪੁਰ, ਦਿਲਰਾਜ ਸਿੰਘ ਭੂੰਦੜ ਆਦਿ ਮੌਜੂਦ ਸਨ।...

ਫੋਟੋ - http://v.duta.us/HDN5GgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/drvEkgAA

📲 Get Bhatinda-Mansa News on Whatsapp 💬