ਨਸ਼ੇ ਵਾਲੀਆਂ 355 ਗੋਲੀਆਂ ਸਮੇਤ ਗ੍ਰਿਫਤਾਰ

  |   Kapurthala-Phagwaranews

ਕਪੂਰਥਲਾ (ਭੂਸ਼ਣ)-ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਦੇ ਹੁਕਮਾਂ 'ਤੇ ਐੱਸ. ਟੀ. ਐੱਫ. ਕਪੂਰਥਲਾ ਦੇ ਇੰਚਾਰਜ ਸਲਵੈਸਟਰ ਮਸੀਹ ਨੇ ਪੁਲਸ ਟੀਮ ਨਾਲ ਸ਼ਹਿਰ 'ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ 'ਚ ਇਕ ਪਲਾਸਟਿਕ ਦਾ ਲਿਫਾਫਾ ਜ਼ਮੀਨ 'ਤੇ ਸੁੱਟ ਦਿੱਤਾ। ਭੱਜ ਰਹੇ ਮੁਲਜ਼ਮ ਨੂੰ ਐੱਸ. ਟੀ. ਐੱਫ. ਟੀਮ ਨੇ ਪਿੱਛਾ ਕਰ ਕੇ ਕਾਬੂ ਕਰ ਲਿਆ। ਜਦੋਂ ਮੁਲਜ਼ਮ ਤੋਂ ਉਸ ਦਾ ਨਾਂ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂ ਬੂਟਾ ਪੁੱਤਰ ਮੋਹਨ ਸਿੰਘ ਵਾਸੀ ਮਹੱਲਾ ਉੱਚਾ ਧੋੜਾ, ਕਪੂਰਥਲਾ ਦੱਸਿਆ। ਮੁਲਜ਼ਮ ਵੱਲੋਂ ਸੁੱਟੇ ਗਏ ਪਲਾਸਟਿਕ ਦੇ ਲਿਫਾਫੇ ਵਿਚੋਂ ਨਸ਼ੇ ਵਾਲੀਆਂ 355 ਗੋਲੀਆਂ ਬਰਾਮਦ ਹੋਈਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੇ ਵਾਲੀ ਗੋਲੀਆਂ ਆਪਣੇ ਖਾਸ ਗਾਹਕਾਂ ਨੂੰ ਵੇਚਣ ਜਾ ਰਿਹਾ ਸੀ। ਮੁਲਜ਼ਮ ਖਿਲਾਫ ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਫੋਟੋ - http://v.duta.us/YKoMjgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/NIeHIQAA

📲 Get Kapurthala-Phagwara News on Whatsapp 💬