ਰਾਈਸ ਸ਼ੈਲਰ ਮਾਲਕਾਂ ਦੇ ਰੋਸ ਮੁਜ਼ਾਹਰੇ ਪਾਖੰਡ ਤੇ ਸਿਆਸਤ ਤੋਂ ਪ੍ਰੇਰਿਤ : ਆਸ਼ੂ
ਚੰਡੀਗੜ੍ਹ (ਭੁੱਲਰ) - ਝੋਨੇ ਦੀ ਖਰੀਦ ਦਾ ਪਿਛਲੇ ਦਿਨਾਂ ਦੌਰਾਨ ਬਾਈਕਾਟ ਕਰਨ ਵਾਲੇ ਆੜ੍ਹਤੀਆਂ ਨੂੰ ਚਿਤਾਵਨੀ ਭਰਿਆ ਸਖ਼ਤ ਬਿਆਨ ਦੇਣ ਮਗਰੋਂ ਨਵੀਂ ਨੀਤੀ ਖਿਲਾਫ਼ ਅੰਦੋਲਨ ਦਾ ਐਲਾਨ ਕਰ ਰਹੇ ਰਾਈਸ ਸ਼ੈਲਰ ਮਾਲਕਾਂ ਖਿਲਾਫ਼ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਜਾਰੀ ਕੀਤੇ ਇਕ ਬਿਆਨ 'ਚ ਰਾਈਸ ਸ਼ੈਲਰ ਮਾਲਕਾਂ ਦੇ ਰੋਸ ਮੁਜ਼ਾਹਰਿਆਂ ਨੂੰ ਪਾਖੰਡ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਨੂੰ ਸਿੱਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀਆਂ ਕਠਪੁਤਲੀਆਂ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚ ਵਿਘਨ ਪਾਉਣ ਦਾ ਯਤਨ ਕਰ ਰਹੇ ਹਨ।...
ਫੋਟੋ - http://v.duta.us/DxkEEQAA
ਇਥੇ ਪਡ੍ਹੋ ਪੁਰੀ ਖਬਰ - - http://v.duta.us/ZsYwAgAA