ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ : ਸਿੱਧੂ

  |   Punjabnews

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਵਿਚ ਦਿੱਤੀ। ਇਸ ਸਬੰਧੀ ਵੇਰਵੇ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਨਾਲ ਹੁਣ ਕੁੱਲ 361 ਨਿੱਜੀ ਹਸਪਤਾਲ ਲਾਭਪਾਤਰੀਆਂ ਨੂੰ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ (ਆਪ੍ਰੇਸ਼ਨ ਅਤੇ ਸਰਜਰੀ) ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 202 ਸਰਕਾਰੀ ਹਸਪਤਾਲ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪਹਿਲਾਂ ਹੀ ਸੂਚੀਬੱਧ ਹਨ ਅਤੇ ਇਸ ਅੰਕੜੇ ਨਾਲ ਹੁਣ ਸੂਬੇ ਵਿਚ 563 ਸਰਕਾਰੀ ਅਤੇ ਨਿੱਜੀ ਹਸਪਤਾਲ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਮੁੱਖ ਸਕੀਮ ਤਹਿਤ ਅਗਲੇ ਪੜਾਅ ਵਿਚ 45 ਹੋਰ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਜਾਣਗੇ ਅਤੇ ਨਾਲ ਹੀ ਦੱਸਿਆ ਕਿ 70 ਨਿੱਜੀ ਹਸਪਤਾਲਾਂ ਦੀਆਂ ਅਰਜ਼ੀਆਂ ਪੜਤਾਲ ਅਧੀਨ ਹਨ, ਜਿਨ੍ਹਾਂ ਦੀ ਸੂਚੀਬੱਧ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੁਸ਼ਟੀ ਕਰ ਦਿੱਤੀ ਜਾਵੇਗੀ।...

ਫੋਟੋ - http://v.duta.us/IUoTXwAA

ਇਥੇ ਪਡ੍ਹੋ ਪੁਰੀ ਖਬਰ - - http://v.duta.us/0SMdwwAA

📲 Get Punjab News on Whatsapp 💬