550ਵੇਂ ਪ੍ਰਕਾਸ਼ ਪੁਰਬ ਮੌਕੇ 5 ਹਜ਼ਾਰ ਸੁਰੱਖਿਆ ਕਰਮਚਾਰੀ ਕਰਨਗੇ ਸੰਗਤਾਂ ਦੀ ਰੱਖਵਾਲੀ

  |   Kapurthala-Phagwaranews

ਸੁਲਤਾਨਪੁਰ ਲੋਧੀ (ਸੋਢੀ)- 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਮੌਕੇ 5 ਹਜ਼ਾਰ ਸੁਰੱਖਿਆ ਕਰਮਚਾਰੀ ਸੰਗਤਾਂ ਦੀ ਰੱਖਵਾਲੀ ਕਰਨਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੁਚਾਰੂ ਢੰਗ ਨਾਲ ਨੇਪਰੇ ਲਗਾਉਣ ਲਈ ਅਤੇ ਸੁਲਤਾਨਪੁਰ ਲੋਧੀ 'ਚ ਪੁੱਜਣ ਵਾਲੀਆਂ ਲੱਖਾਂ ਸੰਗਤਾਂ ਦੀ ਸਰੁੱਖਿਆ, ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਬੀਤੇ ਦਿਨ ਸਿਵਲ ਅਤੇ ਪੁਲਸ ਅਫਸਰਾਂ ਦੀ ਸਾਂਝੀ ਮੀਟਿੰਗ ਮਾਰਕੀਟ ਕਮੇਟੀ ਦਫਤਰ ਸੁਲਤਾਨਪੁਰ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਆਈ. ਜੀ. ਜਲੰਧਰ ਨੌਨਿਹਾਲ ਸਿੰਘ, ਆਈ. ਜੀ. ਜਸਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਦਵਿੰਦਰਪਾਲ ਸਿੰਘ ਖਰਬੰਦਾ ਨੇ ਕੀਤੀ।

ਮੀਟਿੰਗ ਦੌਰਾਨ ਸਾਰੇ ਵਿਭਾਗਾਂ ਨੂੰ 9 ਅਕਤੂਬਰ ਤੱਕ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਇਨਾਤੀ ਬਾਰੇ 'ਪ੍ਰਕਾਸ਼ ਪੁਰਬ 550ਵਾਂ ਮੋਬਾਇਲ ਐਪ' ਉੱਤੇ ਸੂਚਨਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਅਤੇ ਸਾਰੇ ਬਣਾਏ 15 ਸੈਕਟਰਾਂ 'ਚ ਤਾਇਨਾਤ ਕੀਤੀਆਂ ਜਾਣ ਵਾਲੀਆਂ ਟੀਮਾਂ ਦੀ ਹਾਜ਼ਰੀ ਅਤੇ ਤਾਲਮੇਲ ਲਈ 10 ਅਕਤੂਬਰ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਵੈਰੀਫਿਕੇਸ਼ਨ ਕੀਤੀ ਜਾਵੇਗੀ।...

ਫੋਟੋ - http://v.duta.us/t1z_8wAA

ਇਥੇ ਪਡ੍ਹੋ ਪੁਰੀ ਖਬਰ - - http://v.duta.us/YH6eowAA

📲 Get Kapurthala-Phagwara News on Whatsapp 💬