550ਵੇਂ ਪ੍ਰਕਾਸ਼ ਪੁਰਬ ਸਬੰਧੀ 'ਡਿਜੀਟਲ ਮਿਊਜ਼ੀਅਮ' ਦੇ ਦਰਸ਼ਨ ਕਰਨ ਪੁੱਜੇ ਹਜ਼ਾਰਾਂ ਲੋਕ
ਮੋਹਾਲੀ (ਨਿਆਮੀਆਂ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਡਿਜੀਟਲ ਅਜਾਇਬ ਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਰੂਪ 'ਚ ਸ਼ੁਰੂ ਕੀਤੀਆਂ ਪਹਿਲ ਕਦਮੀਆਂ ਲੋਕਾਂ 'ਤੇ ਤੇਜ਼ੀ ਨਾਲ ਮਕਬੂਲ ਹੋ ਰਹੀਆਂ ਹਨ, ਜਿਸ ਦਾ ਸਬੂਤ ਹੈ ਬਹੁਮੰਤਵੀ ਖੇਡ ਭਵਨ ਸੈਕਟਰ-78 ' ਲੱਗ ਰਹੀ ਲੋਕਾਂ ਦੀ ਭੀੜ, ਜਿੱਥੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ 5 ਹਜ਼ਾਰ ਤੋਂ ਜ਼ਿਆਦਾ ਲੋਕ ਡਿਜੀਟਲ ਮਿਊਜ਼ੀਅਮ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਲਾਈਟ ਐਂਡ ਸਾਊਂਡ ਸ਼ੋਅ ਵੱਡੀ ਗਿਣਤੀ 'ਚ ਲੋਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸ਼ੋਅ ਸਮੁੱਚੇ ਪੰਜਾਬ 'ਚ ਕਰਾਏ ਜਾਣਗੇ।...
ਫੋਟੋ - http://v.duta.us/Nzw2BwAA
ਇਥੇ ਪਡ੍ਹੋ ਪੁਰੀ ਖਬਰ - - http://v.duta.us/tcMr9AAA