ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਕਾਂਗਰਸੀਆਂ ਨੇ ਦਿੱਤਾ ਧਰਨਾ

  |   Sangrur-Barnalanews

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਜ਼ਿਲਾ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਨਗਰ ਸੁਧਾਰ ਟੱਰਸਟ ਦੇ ਚੈਅਰਮੇਨ ਮੱਖਣ ਸ਼ਰਮਾ ਅਤੇ ਬਰਨਾਲਾ ਕਲੱਬ ਦੇ ਸੱਕਤਰ ਰਾਜੀਵ ਲੂਬੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀ ਅਰਥ-ਵਿਵਸਥਾ ਬਹੁਤ ਮਾੜੇ ਦੌਰ ਵਿਚੋਂ ਲੰਘ ਰਹੀ ਹੈ ਜੋ ਮੋਦੀ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਦੇਸ਼ ਦੀ ਵਿਕਾਸ ਦਰ ਦੇ ਹੋਰ ਹੇਠਾਂ ਆਉਣ ਦੇ ਵੀ ਅੰਦਾਜੇ ਲੱਗ ਰਹੇ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਰੀਜ਼ਨਲ ਕੰਪਰੀਹੈਂਸਿਵ ਇਕਨਾਮਿਕ ਪਾਰਟਨਰਸ਼ਿਪ ਸਮਝੌਤੇ ਤੋਂ ਬਾਅਦ ਦੇਸ਼ ਦਾ ਕਿਸਾਨ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਜਾਵੇਗਾ। ਦੇਸ਼ ਅੰਦਰ ਦੁੱਧ, ਸਬਜ਼ੀਆ ਆਦਿ ਵਿਦੇਸ਼ਾਂ ਤੋਂ ਆਉਣਗੀਆਂ, ਜਿਸ ਨਾਲ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਿਹਾ ਕਿਸਾਨ ਹੋਰ ਦੱਬ ਜਾਵੇਗਾ।...

ਫੋਟੋ - http://v.duta.us/umGHVgAA

ਇਥੇ ਪਡ੍ਹੋ ਪੁਰੀ ਖਬਰ - - http://v.duta.us/TgacQQAA

📲 Get Sangrur-barnala News on Whatsapp 💬