ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਦੀ ਮੌਤ

  |   Faridkot-Muktsarnews

ਗਿੱਦੜਬਾਹਾ, (ਚਾਵਲਾ, ਬੇਦੀ)- ਬੀਤੀ ਰਾਤ ਕਰੀਬ 7:30 ਵਜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬਬਾਣੀਆਂ ਵਾਸੀ ਜਸਵੰਤ ਸਿੰਘ (32) ਅਤੇ ਕੇਵਲ ਸਿੰਘ (28) ਆਪਣੇ ਮੋਟਰਸਾਈਕਲ 'ਤੇ ਕੰਮ ਤੋਂ ਵਾਪਸ ਪਿੰਡ ਬਬਾਣੀਆਂ ਜਾ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਧੁੰਦ ਹੋਣ ਕਾਰਨ ਪਿੰਡ ਹੁਸਨਰ ਦੇ ਨਜ਼ਦੀਕ ਸੜਕ ਦੇ ਕਿਨਾਰੇ ਖੜ੍ਹੇ ਟਰਾਲੇ ਨਾਲ ਜਾ ਟਕਰਾਇਆ, ਜਿਸ ਦੇ ਨਤੀਜੇ ਵਜੋਂ ਜਸਵੰਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਕੇਵਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਬਠਿੰਡਾ ਰੈਫਰ ਕਰ ਦਿੱਤਾ। ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਰਖਵਾਇਆ ਗਿਆ ਹੈ। ਪਿੰਡ ਬਬਾਣੀਆਂ ਦੇ ਸਰਪੰਚ ਬਾਬੂ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਹੁਤ ਹੀ ਗਰੀਬ ਹੈ । ਉਹ ਇਕੱਲਾ ਕਮਾਉਣ ਵਾਲਾ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਜਾਵੇ।

ਫੋਟੋ - http://v.duta.us/L1cd3gAA

ਇਥੇ ਪਡ੍ਹੋ ਪੁਰੀ ਖਬਰ - - http://v.duta.us/WimqUAEA

📲 Get Faridkot-Muktsar News on Whatsapp 💬