ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦਾ ਹੋਇਆ ਆਗਾਜ਼, ਰਣਜੀਤ ਬਾਵਾ ਨੇ ਬੰਨ੍ਹੇ ਰੰਗ

  |   Punjabnews

ਮਾਨਸਾ,(ਮਿੱਤਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ। 14 ਤੋਂ 17 ਨਵੰਬਰ 2019 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਸ੍ਰੀ ਸੰਜੇ ਕੁਮਾਰ ਨੇ ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ, ਕਾਂਗਰਸ ਜ਼ਿਲਾ ਪ੍ਰਧਾਨ ਡਾ. ਮੰਜੂ ਬਾਲਾ, ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ, ਜ਼ਿਲਾ ਪੁਲਸ ਮੁਖੀ ਮਾਨਸਾ ਡਾ. ਨਰਿੰਦਰ ਭਾਰਗਵ ਦੀ ਮੌਜੂਦਗੀ ਵਿਚ ਕੀਤਾ।

ਇਸ ਮੌਕੇ ਬੋਲਦਿਆਂ ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰੀ ਬਿਕਰਮ ਮੋਫ਼ਰ ਨੇ ਜ਼ਿਲਾ ਮਾਨਸਾ ਦੇ ਪ੍ਰਸ਼ਾਸ਼ਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਪ੍ਰਬੰਧ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਾਂਗ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਆਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੰਦਗੀ ਵਿਚ ਆਤਮ ਨਿਰਭਰ ਬਣਨ ਅਤੇ ਆਪਣੇ ਜੀਵਨ ਨੂੰ ਚੰਗੀ ਦਿਸ਼ਾ ਵੱਲ ਲਿਜਾਣ।...

ਫੋਟੋ - http://v.duta.us/OcWmpQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/yvPyUAAA

📲 Get Punjab News on Whatsapp 💬