ਪਿੰਡ ਕਲੀਪੁਰ ਵਿਖੇ ਗੁਰਪੁਰਬ ਨੂੰ ਸਮਰਪਿਤ ਲਗਾਇਆ ਫਰੀ ਮੈਡੀਕਲ ਕੈਂਪ

  |   Bhatinda-Mansanews

ਬੁਢਲਾਡਾ (ਮਨਜੀਤ) : ਸਥਾਨਕ ਸ਼ਹਿਰ ਦੇ ਪਵਨ ਹਸਪਤਾਲ ਵੱਲੋਂ ਗੁਰਪੁਰਬ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਅਤੇ ਦਵਾਈਆਂ ਦਾ ਕੈਂਪ ਪਿੰਡ ਕਲੀਪੁਰ ਵਿਖੇ ਪਿਛਲੇ ਦਿਨੀਂ ਲਗਾਇਆ ਗਿਆ। ਇਸ ਕੈਂਪ ਵਿਚ ਪਿੰਡ ਦੇ ਲੋਕਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।

ਇਸ ਮੌਕੇ ਉੱਘੇ ਸਮਾਜ ਸੇਵੀ ਡਾ: ਪਵਨ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਕੈਂਪ ਵਿਚ 106 ਮਰੀਜ਼ਾਂ ਦਾ ਚੈੱਕਅੱਪ ਕਰਕੇ ਦਵਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨ ਦਾ ਸਾਨੂੰ ਗੁਰੂ ਸਹਿਬਾਨਾਂ ਨੇ ਸੰਦੇਸ਼ ਦਿੱਤਾ ਹੈ ਅਤੇ ਉਹ ਭਵਿੱਖ ਵਿਚ ਵੀ ਅਜਿਹੇ ਹੋਰ ਕੈਂਪ ਲਗਾਉਂਦੇ ਰਹਿਣਗੇ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਹਰਪਾਲ ਸਿੰਘ ਕਾਕੂ ਨੇ ਕਿਹਾ ਕਿ ਜਿਹੜੇ ਲੋਕ ਹਸਪਤਾਲਾਂ ਵਿਚ ਜਾ ਕੇ ਆਪਣਾ ਚੈੱਕਅੱਪ ਨਹੀਂ ਕਰਵਾ ਸਕਦੇ। ਉਨ੍ਹਾਂ ਲਈ ਇਹ ਕੈਂਪ ਸਹਾਈ ਹੁੰਦੇ ਹਨ। ਇਸ ਮੌਕੇ ਗੁਰੂ ਘਰ ਦੀ ਕਮੇਟੀ ਵੱਲੋਂ ਉਨ੍ਹਾਂ ਦੀ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸਮਾਜ ਸੇਵੀ ਮਨਿੰਦਰ ਸਿੰਘ ਵੀਰੇਵਾਲਾ ਨੇ ਇਸ ਕੈਂਪ ਵਿਚ ਸੇਵਾ ਕੀਤੀ।

ਫੋਟੋ - http://v.duta.us/lteUfAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/S1o0zgAA

📲 Get Bhatinda-Mansa News on Whatsapp 💬