'ਸਿੱਖ-ਵਿਰੋਧੀ ਸਟੈਂਡ ਨਾ ਲਓ ਤੇ 20 ਡਾਲਰ ਸਰਵਿਸ ਫੀਸ ਦੇਣ ਦੀ ਜ਼ਿੰਮੇਵਾਰੀ ਚੁੱਕੋ'

  |   Chandigarhnews

ਚੰਡੀਗੜ੍ਹ (ਬਿਊਰੋ) - ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਦੁਬਾਰਾ ਸ਼ੁਰੂ ਕਰਕੇ ਸ਼ਰਧਾਲੂਆਂ ਕੋਲੋਂ ਪਾਕਿਸਤਾਨ ਵਲੋਂ ਵਸੂਲੀ ਜਾਂਦੀ 20 ਡਾਲਰ ਦੀ ਸਰਵਿਸ ਫੀਸ ਦੇਣ ਦੀ ਜ਼ਿੰਮੇਵਾਰੀ ਚੁੱਕਣ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ-ਵਿਰੋਧੀ ਸਟੈਂਡ ਲੈਣ ਤੋਂ ਵਰਜਦੇ ਹੋਏ ਕਹੇ ਹਨ। ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਵਲੋਂ ਸਿੱਖ ਸ਼ਰਧਾਲੂਆਂ ਦੀ ਮਦਦ ਕਰਨ ਦੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਸਰਕਾਉਣ ਦੀ ਕੋਸ਼ਿਸ਼ ਕਰਨ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਤੁਸੀਂ ਅਜਿਹੇ ਊਟ-ਪਟਾਂਗ ਮਸ਼ਵਰੇ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਤੁਹਾਨੂੰ ਇਹ ਦੱਸਣਾ ਚਾਹੀਦਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਮਦਦ ਕਰਨ ਲਈ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਦੁਬਾਰਾ ਕਿਉਂ ਨਹੀਂ ਸ਼ੁਰੂ ਕੀਤਾ ਜਾ ਰਿਹਾ ਹੈ?...

ਫੋਟੋ - http://v.duta.us/jgVO-QAA

ਇਥੇ ਪਡ੍ਹੋ ਪੁਰੀ ਖਬਰ - - http://v.duta.us/UvmzmAAA

📲 Get Chandigarh News on Whatsapp 💬