ਸੰਗਰੂਰ 'ਚ ਬਾਬੇ ਨਾਨਕ ਦੇ ਨਗਰ ਕੀਰਤਨ ਦੌਰਾਨ ਦਾਗੇ ਫਾਇਰ

  |   Sangrur-Barnalanews

ਸੰਗਰੂਰ (ਰਜੇਸ਼ ਕੋਹਲੀ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਵਿਚ ਕੁਝ ਲੋਕਾਂ ਵਲੋਂ ਹਵਾਈ ਫਾਇਰਿੰਗ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਕੁਝ ਲੋਕ ਨਗਰ ਕੀਰਤਨ ਦੌਰਾਨ ਹੱਥਾਂ 'ਚ ਹਥਿਆਰ ਲੈ ਕੇ ਫਾਇਰ ਕਰਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਹ ਵੀਡੀਓ ਸੰਗਰੂਰ ਦੇ ਪਿੰਡ ਕਮਾਲਪੁਰ ਦੀ ਦੱਸੀ ਜਾ ਰਹੀ ਹੈ।

ਇਸ ਸੰਬੰਧੀ ਜਦੋਂ ਦਿੜਬਾ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕਮਾਲਪੁਰ ਪਿੰਡ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ 'ਤੇ ਨਗਰ ਕੀਰਤਨ ਕੱਢਿਆ ਗਿਆ ਸੀ ਅਤੇ ਉਹ ਵੀ ਸਾਰਾ ਦਿਨ ਨਗਰ ਕੀਰਤਨ ਦੇ ਨਾਲ ਸਨ ਪਰ ਉਸ ਸਮੇਂ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਜਦਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਕੁਝ ਲੋਕ ਫਾਇਰ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਫੋਟੋ - http://v.duta.us/nL_AiAAA

ਇਥੇ ਪਡ੍ਹੋ ਪੁਰੀ ਖਬਰ - - http://v.duta.us/x389QQAA

📲 Get Sangrur-barnala News on Whatsapp 💬